ਕਿਸਾਨਾਂ ਦੀ ਮੁਸ਼ਕਲ ਹੋਈ ਹੱਲ, ਲੋੜ ਪੈਣ ''ਤੇ ਕਰ ਸਕਦੈ ਹਨ ਇਨ੍ਹਾਂ ਨੰਬਰਾਂ ''ਤੇ ਫੋਨ

Saturday, Apr 04, 2020 - 06:03 PM (IST)

ਕਿਸਾਨਾਂ ਦੀ ਮੁਸ਼ਕਲ ਹੋਈ ਹੱਲ, ਲੋੜ ਪੈਣ ''ਤੇ ਕਰ ਸਕਦੈ ਹਨ ਇਨ੍ਹਾਂ ਨੰਬਰਾਂ ''ਤੇ ਫੋਨ

ਪਟਿਆਲਾ (ਰਾਜੇਸ਼): ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਸੂਬਾ ਸਰਕਾਰ ਵੱਲੋਂ ਲਾਏ ਕਰਫ਼ਿਊ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਜ਼ਿਲਾ ਤੇ ਬਲਾਕ ਪੱਧਰ 'ਤੇ ਕਾਲ ਸੈਂਟਰ ਸਥਾਪਤ ਕਰ ਦਿੱਤੇ ਹਨ ਤਾਂ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ 'ਚ ਕਿਸਾਨਾਂ ਦੀਆਂ ਬੀਜਾਂ, ਖਾਦਾਂ, ਕੀਟਨਾਸ਼ਕਾਂ ਅਤੇ ਖੇਤੀਬਾੜੀ ਨਾਲ ਸਬੰਧਤ ਕਿੱਤੇ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਅਤੇ ਬਲਾਕ 'ਤੇ ਕਾਲ ਸੈਂਟਰ ਸਥਾਪਤ ਕੀਤੇ ਗਏ ਹਨ, ਜੋ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰੀ ਕਾਲ ਸੈਂਟਰ 'ਤੇ ਸੰਪਰਕ ਕਰਨ ਲਈ ਕਿਸਾਨ ਮੋਬਾਇਲ ਨੰਬਰ 97810–25922 ਅਤੇ 98884-85899 ਉੱਪਰ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ: ਕਰਫਿਊ ਕਾਰਨ ਕਿਸੇ ਵੀ ਹਸਪਤਾਲ ਨੇ ਨਹੀਂ ਖੋਲ੍ਹਿਆ ਬੂਹਾ, ਦਿੱਤਾ ਸੜਕ 'ਤੇ ਬੱਚੇ ਨੂੰ ਜਨਮ

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲੇ ਵਿਚ ਬਲਾਕ ਪੱਧਰ 'ਤੇ ਵੀ ਕਾਲ ਸੈਂਟਰ ਸਥਾਪਤ ਕੀਤੇ ਗਏ ਹਨ, ਜਿਸ ਤਹਿਤ ਰਾਜਪੁਰਾ ਬਲਾਕ ਦੇ ਕਿਸਾਨ ਮੋਬ. ਨੰਬਰ 9872304259, 9872604589, 9915011416 'ਤੇ ਫ਼ੋਨ ਕਰ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ ਬਲਾਕ ਪਟਿਆਲਾ ਦੇ ਕਿਸਾਨ ਮੋਬ. ਨੰਬਰ 9814333388, 9779584487, 9501739428, ਬਲਾਕ ਨਾਭਾ 8054704473, 9780560004, ਬਲਾਕ ਭੁਨਰਹੇੜੀ ਅਤੇ ਸਨੌਰ 9779160950, 9815982309, ਬਲਾਕ ਘਨੌਰ 7307059201, ਬਲਾਕ ਸਮਾਣਾ ਅਤੇ ਪਾਤੜਾਂ 7009028646 ਅਤੇ ਖੇਤੀਬਾੜੀ ਸੰਦਾਂ ਸਬੰਧੀ ਕਿਸਾਨ ਮੋਬ. ਨੰਬਰ 8295401033 'ਤੇ ਸੰਪਰਕ ਕਰ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਰਾਜ ਪੱਧਰ 'ਤੇ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਵਿਚ ਮਾਹਰਾਂ ਵੱਲੋਂ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਕੰਟਰੋਲ ਰੂਮ 'ਤੇ ਖੇਤੀਬਾੜੀ ਵਿਕਾਸ ਅਫਸਰ ਵਿਕਰਮ ਸਿੰਘ (98155-20190, 79730-82185), ਖਾਦਾਂ ਦੀ ਉਪਲਬਧਤਾ ਲਈ ਏ. ਡੀ. ਓ. (ਇਨਪੁਟਸ) ਗਿਰੀਸ਼ (94782-71833) ਅਤੇ ਮੁੱਖ ਖਾਦ ਇੰਸਪੈਕਟਰ ਗੁਰਜੀਤ ਸਿੰਘ ਬਰਾੜ (80546-00004), ਕੀਟਨਾਸ਼ਕਾਂ ਦੀ ਉਪਲਬਧਤਾ ਲਈ ਖੇਤੀਬਾੜੀ ਵਿਕਾਸ ਅਫਸਰ ਪੰਕਜ ਸਿੰਘ (94630-73047), ਸਿੰਚਾਈ ਪਾਣੀ ਲਈ ਹਾਈਡ੍ਰੋਲੋਜਿਸਟ ਜਸਵੰਤ ਸਿੰਘ (87258-27072), ਮਸ਼ੀਨਰੀ ਸਬੰਧੀ ਦਿੱਕਤਾਂ ਲਈ ਇੰਜੀਨੀਅਰ ਰਾਜਨ ਕੁਮਾਰ ਢੱਲ (98551-02604) ਅਤੇ ਫਸਲਾਂ ਦੀ ਬੀਜਾਈ ਅਤੇ ਹੋਰ ਤਕਨੀਕੀ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਫਸਰ (ਸੂਚਨਾ) ਸੁਰਿੰਦਰ ਸਿੰਘ (98146-65016) ਦੀ ਡਿਊਟੀ ਲਾਈ ਗਈ ਹੈ। ਇਸ ਤੋਂ ਇਲਾਵਾ ਕਿਸਾਨ ਪੁੱਛਗਿੱਛ ਲਈ ਕਿਸਾਨ ਕਾਲ ਸੈਂਟਰ 1800-180-1551 'ਤੇ ਵੀ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ ਕੁਆਰਿੰਟਾਈਨ ਦੌਰਾਨ 'ਜਗ ਬਾਣੀ' ਦੇਖ ਰਹੇ ਹਨ ਕੈਪਟਨ ਅਮਰਿੰਦਰ ਸਿੰਘ


author

Shyna

Content Editor

Related News