ਗੈਂਗਸਟਰ ਜੱਗੂ ਭਗਵਾਨਪੁਰੀਏ ਦਾ ਹਸਪਤਾਲ ''ਚ ਇਲਾਜ ਸ਼ੁਰੂ

05/08/2020 10:50:42 AM

ਪਟਿਆਲਾ (ਜ. ਬ.): ਜੱਗੂ ਭਗਵਾਨਪੁਰੀਏ ਨੂੰ ਬੀਤੀ ਰਾਤ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ।ਇਥੇ ਉਸ ਨੂੰ ਪ੍ਰੀਜ਼ਨ ਵਾਰਡ 'ਚ ਆਈਸੋਲੇਸ਼ਨ ਵਾਰਡ ਬਣਾ ਕੇ ਰੱਖਿਆ ਗਿਆ ਹੈ। ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਦੀ ਪੁਸ਼ਟੀ ਕਰਦਿਆਂ ਡੀ.ਐੱਸ.ਪੀ.ਸਿਟੀ-1 ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਬਟਾਲਾ ਪੁਲਸ ਵਲੋਂ ਵਾਪਸ ਜੇਲ ਭੇਜਣ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਪ੍ਰੀਜ਼ਨ ਵਾਰਡ 'ਚ ਭੇਜ ਦਿੱਤਾ ਹੈ ਅਤੇ ਉੱਥੇ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜੱਗੂ ਭਗਵਾਨਪੁਰੀਏ ਦੀ 'ਕੋਰੋਨਾ' ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਕਾਰਨ ਉਸ ਨੂੰ ਕਿਸੇ ਨਾਲ ਵੀ ਨਹੀਂ ਮਿਲਣ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ: ਕੋਰੋਨਾ ਮੁਸੀਬਤ: ਡੇਰਾ ਸਿਰਸਾ ਤੋਂ ਪੰਜਾਬ ਸਰਕਾਰ ਨੇ ਖੂਨ ਦਾਨ ਦੀ ਮੰਗੀ ਮਦਦ

ਦੱਸਣਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਏ ਨੂੰ 30 ਅਪ੍ਰੈਲ ਨੂੰ ਬਟਾਲਾ ਪੁਲਸ ਢਿੱਲਵਾ ਮਰਡਰ ਕੇਸ ਵਿਚ ਪੁੱਛਗਿਛ ਲਈ ਲੈ ਕੇ ਗਈ ਸੀ, ਜਿੱਥੇ ਉਸ ਦਾ ਮੈਡੀਕਲ ਕਰਵਾਇਆ ਗਿਆ ਤਾਂ ਉਸ ਦੀ 'ਕੋਰੋਨਾ' ਰਿਪੋਰਟ ਪਾਜ਼ੀਟਿਵ ਆਈ। ਇਸ ਤੋਂ ਬਾਅਦ ਕੇਂਦਰੀ ਜੇਲ ਪਟਿਆਲਾ ਵਿਚ ਉਸ ਦੇ ਨਜ਼ਦੀਕੀਆਂ ਨੂੰ ਟਰੇਸ ਕਰ ਕੇ 22 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਜਿਹੜੇ ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਉਨ੍ਹਾਂ ਨੂੰ ਜੇਲ ਵਿਚ ਹੀ ਕੁਆਰਨਟਾਈਨ ਕੀਤਾ ਹੋÎਇਆ ਹੈ। ਜੇਲ ਪ੍ਰਸ਼ਾਸਨ ਦਾ ਕਹਿਣਾ ਸੀ ਕਿ 25 ਅਪ੍ਰੈਲ ਨੂੰ ਭਗਵਾਨਪੁਰੀਏ ਤੋਂ ਮੋਬਾਇਲ ਬਰਾਮਦ ਹੋਇਆ ਸੀ।ਇਸ ਤੋਂ ਬਾਅਦ ਉਸ ਨੂੰ ਵੱਖਰੇ ਸੈੱਲ 'ਚ ਰੱÎਖਿਆ ਗਿਆ ਸੀ।

ਇਹ ਵੀ ਪੜ੍ਹੋ: ਸਿਹਤ ਵਿਭਾਗ ਦੀ ਜਾਨ ਨੂੰ ਨਵਾਂ ਪੰਗਾ, IDSP ਸਟਾਫ ਵੱਲੋਂ ਕੋਵਿਡ-19 ਦੀ ਰਿਪੋਰਟਿੰਗ ਬੰਦ ਕਰਨ ਦੀ ਚੇਤਾਵਨੀ


Shyna

Content Editor

Related News