ਪਟਿਆਲਾ ਜ਼ਿਲ੍ਹੇ ’ਚ ਹੋਈ ਗੈਂਗਵਾਰ, ਦੋ ਗੁੱਟਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

Sunday, Jul 18, 2021 - 09:06 AM (IST)

ਪਟਿਆਲਾ ਜ਼ਿਲ੍ਹੇ ’ਚ ਹੋਈ ਗੈਂਗਵਾਰ, ਦੋ ਗੁੱਟਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਪਟਿਆਲਾ (ਬਲਜਿੰਦਰ)- ਸਥਾਨਕ ਸ਼ਹਿਰ ਦੇ ਡੀ. ਐੱਮ. ਡਬਲਯੂ ਰੋਡ ’ਤੇ ਬੀਤੀ ਰਾਤ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਦੋ ਧਿਰਾਂ ਵਿਚਕਾਰ ਹੋਏ ਝਗੜੇ ’ਚ ਵਿਅਕਤੀਆਂ ਨੇ ਖੁੱਲ੍ਹ ਕੇ ਗੋਲੀਆਂ ਚਲਾਈਆਂ। ਗੋਲੀਆਂ ਕਾਰਨ 2 ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਪਛਾਣ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਅਤੇ ਅੱਬੂ ਸ਼ਰੀਫ ਵਜੋਂ ਹੋਈ ਹੈ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖਲ ਹਨ।

ਪੜ੍ਹੋ ਇਹ ਵੀ ਖ਼ਬਰ - ਸਾਬਕਾ ਫ਼ੌਜੀ ਦੇ ਕਤਲ ਦੀ ਇਸ ਸ਼ਖ਼ਸ ਨੇ ‘ਫੇਸਬੁੱਕ’ ’ਤੇ ਲਈ ਜ਼ਿੰਮੇਵਾਰੀ, ਕੀਤਾ ਇਕ ਹੋਰ ਵੱਡਾ ਖ਼ੁਲਾਸਾ

ਮਿਲੀ ਜਾਣਕਾਰੀ ਮੁਤਾਬਕ ਬਿੰਦਾ ਗੁੱਜਰ ਬੀਤੀ ਰਾਤ ਆਪਣੇ ਸਾਥੀ ਸਮੇਤ ਮੋਟਰਸਾਈਕਲ ’ਤੇ ਅਤੇ ਅੱਬੂ ਗੁੱਜਰ ਆਪਣੇ ਸਾਥੀਆਂ ਸਮੇਤ ਕਾਰ ’ਚ ਆਏ । ਦੋਵਾਂ ਨੇ ਇਕ-ਦੂਜੇ ’ਤੇ ਗੋਲੀਬਾਰੀ ਕੀਤੀ, ਜਿਸ ਨਾਲ ਦੋਵੇਂ ਜ਼ਖ਼ਮੀ ਹੋ ਗਏ। ਇਸ ਦੀ ਪੁਸ਼ਟੀ ਕਰਦੇ ਹੋਏ ਡੀ. ਐੱਸ. ਪੀ. ਸਿਟੀ-2 ਸੌਰਵ ਜਿੰਦਲ ਨੇ ਦੱਸਿਆ ਕਿ ਦੋਵਾਂ ਵਿਚਾਲੇ ਪੁਰਾਣੀ ਰੰਜਿਸ਼ ਸੀ। ਉਨ੍ਹਾਂ ਕਿਹਾ ਕਿ ਜਿਹੜੇ ਅਸਲੇ ਤੋਂ ਗੋਲੀਆਂ ਚੱਲੀਆਂ, ਉਹ ਨਾਜਾਇਜ਼ ਹੈ, ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਵਿਅਕਤੀਆਂ ’ਤੇ ਪਹਿਲਾਂ ਵੀ ਲੜਾਈ-ਝਗੜੇ ਦੇ ਕਈ ਕੇਸ ਦਰਜ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!


author

rajwinder kaur

Content Editor

Related News