ਸਹੁਰਿਆਂ ਨੇ ਬੇਰਹਿਮੀ ਨਾਲ ਕਤਲ ਕੀਤੀ ਨੂੰਹ, ਭਰਾ ਕਹਿੰਦਾ ਸਾਡਾ ਤਾਂ ਫੋਨ ਚੱਕਣਾ ਵੀ ਬੰਦ ਕਰ ''ਤਾ
Tuesday, Feb 17, 2026 - 05:23 PM (IST)
ਪਟਿਆਲਾ : ਪਟਿਆਲਾ ਦੇ ਨਜ਼ਦੀਕੀ ਪਿੰਡ ਗੰਡਾ ਖੇੜੀ ਵਿਖੇ ਇਕ ਵਿਆਹੁਤਾ ਔਰਤ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਰਿਆਣਾ ਦੇ ਸ਼ਾਹਬਾਦ ਤੋਂ ਮ੍ਰਿਤਕ ਲੜਕੀ ਰਮਨਪ੍ਰੀਤ ਕੌਰ ਦੇ ਪੇਕਾ ਪਰਿਵਾਰ ਜਦੋਂ ਮੌਕੇ 'ਤੇ ਪਹੁੰਚਿਆ ਤਾਂ ਉਨ੍ਹਾਂ ਨੇ ਪੁਲਸ ਨੂੰ ਇਸ ਬਾਰੇ ਸੂਚਨਾ ਦਿੱਤੀ। ਰਮਨਪ੍ਰੀਤ ਕੌਰ ਦੇ ਭਰਾ ਸਿਮਰਨ ਸਿੰਘ ਨੇ ਕਿਹਾ ਕਿ ਉਸਦੀ ਭੈਣ ਦਾ ਗਲਾ ਵੱਢਿਆ ਗਿਆ ਹੈ। ਉਨਾਂ ਨੂੰ ਰਮਨਪ੍ਰੀਤ ਕੌਰ ਦੇ ਸਹੁਰਿਆਂ ਨੇ ਸੂਚਨਾ ਦਿੱਤੀ ਸੀ ਕਿ ਰਮਨਪ੍ਰੀਤ ਕੌਰ ਹਸਪਤਾਲ ਵਿਖੇ ਦਾਖਲ ਹੈ। ਇਸ ਦੌਰਾਨ ਜਦੋਂ ਉਨ੍ਹਾਂ ਨੇ ਵਾਰ ਵਾਰ ਫੋਨ ਕੀਤਾ ਤਾਂ ਕਿਸੇ ਨੇ ਫੋਨ ਨਹੀਂ ਚੁੱਕਿਆ, ਜਦੋਂ ਉਹ ਇਥੇ ਪਹੁੰਚੇ ਤਾਂ ਪਤਾ ਲੱਗਾ ਕਿ ਉਸ ਦੀ ਭੈਣ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ 'ਤਾ ਵੱਡਾ ਖ਼ੁਲਾਸਾ
ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਸੁਹਰਾ ਪਰਿਵਾਰ ਨੇ ਫੋਨ ਕੀਤਾ ਪਰ ਉਨ੍ਹਾਂ ਨੇ ਫੋਨ ਚੱਕਣਾ ਬੰਦ ਕਰ ਦਿੱਤਾ ਜਦੋਂ ਉਹ ਥਾਣੇ ਪੁੱਜੇ ਤਾਂ ਪਤਾ ਲੱਗਾ ਕਿ ਰਮਨਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਹੈ। ਗੰਡਾ ਖੇੜੀ ਥਾਣਾ ਪੁਲਸ ਨੇ ਇਸ ਮਾਮਲੇ 'ਚ ਰਮਨਪ੍ਰੀਤ ਕੌਰ ਦੇ ਪਤੀ ਸਮੇਤ ਚਾਰ ਲੋਕਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : CM ਮਾਨ ਨੂੰ ਹਟਾਉਣ ਦੀ ਤਿਆਰੀ! ਸਿਆਸੀ ਵੈਂਟੀਲੇਟਰ ਬਣਿਆ ਫੋਰਟਿਸ, ਅਕਾਲੀ ਦਲ ਨੇ ਚੁੱਕੇ ਸਵਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
