ਭਾਰਤ ਬੰਦ: ਪਟਿਆਲਾ ''ਚ ਦੇਖਣ ਨੂੰ ਮਿਲਿਆ ਬੰਦ ਦਾ ਅਸਰ

01/08/2020 1:09:22 PM

ਪਟਿਆਲਾ (ਬਲਜਿੰਦਰ): ਦੇਸ਼ ਭਰ 'ਚ ਅੱਜ ਵੱਖ-ਵੱਖ ਜਮਹੂਰੀ ਜਥੇਬੰਦੀਆਂ ਵਲੋਂ ਕੀਤੇ ਬੰਦ ਦੇ ਐਲਾਨ ਦੇ ਤਹਿਤ ਪਟਿਆਲਾ 'ਚ ਅੱਜ ਕਈ ਥਾਵਾਂ 'ਤੇ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਜਮਹੂਰੀ ਜਥੇਬੰਦੀਆਂ ਵਲੋਂ ਅਤੇ ਨੇੜੇ-ਤੇੜੇ ਦੇ ਖੇਤਰਾਂ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਂਗਨਵਾੜੀ ਵਰਕਰਾਂ ਨੇ ਪਟਿਆਲਾ ਸ਼ਹਿਰ ਦੇ ਖੰਡਾ ਚੌਕ ਨੂੰ ਘੇਰ ਕੇ ਉੱਥੇ ਕੇਂਦਰ ਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਜੰਗਲਾਤ ਵਿਭਾਗ ਦੇ ਕਾਮਿਆਂ ਵਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਦੇ ਕਾਰਨ ਲੋਕਾਂ ਨੂੰ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਪੁਲਸ ਵਲੋਂ ਕਈ ਥਾਵਾਂ 'ਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਰੂਟਾਂ ਨੂੰ ਡਾਇਵਰਟ ਕਰ ਦਿੱਤਾ ਹੈ।

PunjabKesari

ਦੱਸਣਯੋਗ ਹੈ ਕਿ ਅੱਜ ਸਰਕਾਰ ਦੀਆਂ 'ਲੋਕ ਵਿਰੋਧੀ' ਨੀਤੀਆਂ ਖਿਲਾਫ 10 ਕੇਂਦਰੀ ਟਰੇਡ ਯੂਨੀਅਨ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ 'ਚ ਤਕਰੀਬਨ 25 ਕਰੋੜ ਲੋਕ ਹਿੱਸਾ ਲੈ ਰਹੇ ਹਨ। ਇਨ੍ਹਾਂ ਟਰੇਡ ਯੂਨੀਅਨਾਂ ਸਣੇ ਕਈ ਬੈਕਿੰਗ ਯੂਨੀਅਨਾਂ ਅਤੇ ਫੈਡਰੇਸ਼ਨਾਂ ਨੇ ਪਿਛਲੇ ਸਾਲ ਸਤੰਬਰ 'ਚ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਇਸ ਹੜਤਾਲ ਦੌਰਾਨ, ਸਰਵਜਨਿਕ ਟਰਾਂਸਪੋਰਟ, ਦੁੱਧ ਅਤੇ ਸਬਜ਼ੀਆਂ ਤੋਂ ਇਲਾਵਾ ਨੈੱਟਵਰਕਿੰਗ, ਏ.ਟੀ.ਐੱਮ. ਫੰਡ ਟਰਾਂਸਫਰ ਵਰਗੀਆਂ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ।

PunjabKesari


Shyna

Content Editor

Related News