ਕੇਂਦਰੀ ਜੇਲ ਪਟਿਆਲਾ ''ਚੋਂ 3 ਹੋਰ ਮੋਬਾਇਲ ਬਰਾਮਦ
Sunday, May 10, 2020 - 07:04 PM (IST)
ਪਟਿਆਲਾ (ਬਲਜਿੰਦਰ) : ਕੇਂਦਰੀ ਜੇਲ ਪਟਿਆਲਾ ਵਿਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਤਲਾਸ਼ੀ ਦੌਰਾਨ ਕੋਈ ਨਾ ਕੋਈ ਮੋਬਾਇਲ ਫੋਨ ਜ਼ਰੂਰ ਬਰਾਮਦ ਹੋ ਜਾਂਦਾ ਹੈ। ਇਹ ਸਿਲਸਿਲਾ ਪਿਛਲੇ ਤਿੰਨ ਮਹੀਨੇ ਤੋਂ ਜਾਰੀ ਹੈ ਅਤੇ ਇਸ ਸਮੇਂ ਦੌਰਾਨ ਵੱਡੀ ਸੰਖਿਆ ਵਿਚ ਮੋਬਾਇਲ ਫੋਨ ਬਰਾਮਦ ਹੋਏ ਹਨ। ਤਾਜ਼ਾ ਮਾਮਲਿਆਂ ਵਿਚ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਹਨ ਅਤੇ ਇਸ ਮਾਮਲੇ ਵਿਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਦੋ ਕੇਸ ਦਰਜ ਕੀਤੇ ਹਨ। ਪਹਿਲੇ ਕੇਸ ਵਿਚ ਹਵਾਲਾਤੀ ਨਰੇਸ਼ ਕੁਮਾਰ ਪੁੱਤਰ ਰਾਮ ਕਿਸ਼ਨਵਾਸੀ ਹੁਸ਼ਿਆਰਪੁਰ ਖਿਲਾਫ 52 ਏ ਪ੍ਰੀਜ਼ਨ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਲਮੇ ਵਿਚ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੈਕਰ ਨੰ.5 ਵਿਚ ਬੰਦ ਨਰੇਸ਼ ਕੁਮਾਰ ਦੀ ਤਲਾਸ਼ੀ ਦੇ ਦੌਰਾਨ ਇਕ ਮੋਬਾਇਲ ਫੋਨ ਬਰਾਮਦ ਹੋਇਆ।
ਦੂਜੇ ਕੇਸ ਵਿਚ ਹਵਾਲਾਤੀ ਬਿੱਕਰ ਸਿੰਘ ਪੁੱਤਰ ਪ੍ਰੀਤ ਸਿੰਘ ਵਾਸੀ ਪਿੰਡ ਮੁਦਕੀ ਜਿਲਾ ਫਿਰੋਜ਼ਪੁਰ ਅਤੇ ਹਵਾਲਾਤੀ ਜਗਤਵੀਰ ਸਿੰਘ ਵਾਸੀ ਪਿੰਡ ਰਾਮਪੁਰਾ ਜਿਲਾ ਬਠਿੰਡਾ ਖਿਲਾਫ 52 ਏ ਪ੍ਰੀਜ਼ਨ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਥਾਣਾ ਤ੍ਰਿਪੜੀ ਦੀ ਪੁਲਸ ਨੂੰ ਮਨਪ੍ਰੀਤ ਸਿੰਘ ਸਹਾਇਕ ਸੁਪਰਡੈਂਟ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਸਕਿਓਇਰਟੀ ਜ਼ੋਨ.2 ਦੀ ਤਲਾਸ਼ੀ ਲਈ ਗਈ ਤਾਂ ਪੁਲਸ ਪਾਰਟੀ ਨੂੰ ਦੇਖ ਕੇ ਬਿੱਕਰ ਸਿੰਘ ਨੇ ਆਪਣਾ ਟੱਚ ਮੋਬਾਇਲ ਕੱਢ ਕੇ ਧਰਤੀ ਨਾਲ ਮਾਰ ਕੇ ਤੋੜ ਦਿੱਤਾ। ਇਸੇ ਤਰ੍ਹਾਂ ਜਗਤਵੀਰ ਸਿੰਘ ਦੀ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।