ਕੇਂਦਰੀ ਜੇਲ ਪਟਿਆਲਾ ''ਚ ਹਵਾਲਾਤੀ ਭਿੜੇ

08/18/2019 3:57:11 PM

ਪਟਿਆਲਾ (ਬਲਜਿੰਦਰ) : ਕੇਂਦਰੀ ਜੇਲ ਪਟਿਆਲਾ ਵਿਖੇ ਹਵਾਲਾਤੀਆਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਦੋ ਹਵਾਲਾਤੀਆਂ ਵਲੋਂ ਕਥਿਤ ਤੌਰ 'ਤੇ ਇਕ ਦੀ ਕੁੱਟਮਾਰ ਕਰਕੇ ਜਾਨੋ ਮਾਰਨ ਸਬੰਧੀ ਧਮਕੀਆਂ ਦਿੱਤੀ ਗਈਆ। ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਤ੍ਰਿਪੜੀ ਪਟਿਆਲਾ ਦੀ ਪੁਲਸ ਨੇ ਦੋ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਪੁਲਸ ਵਲੋਂ ਨਾਮਜ਼ਦ ਕੀਤੇ ਗਏ ਹਵਾਲਾਤੀ ਦੀ ਪਛਾਣ ਨਵਨੀਤ ਸਿੰਘ ਵਾਸੀ ਕੈਥਲ ਹਰਿਆਣਾ ਅਤੇ ਹਵਾਲਾਤੀ ਨਰਿੰਦਰ ਸਿੰਘ ਵਾਸੀ ਪਿੰਡ ਮੰਡੋੜ ਵਜੋਂ ਹੋਈ ਹੈ। ਇਹ ਮਾਮਲਾ ਹਵਾਲਾਤੀ ਬੋਬੀ ਵਾਸੀ ਤਫਜ਼ਲਪੁਰਾ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਹੈ।

ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੋਬੀ ਨੇ ਦੱਸਿਆ ਕਿ ਉਹ ਜੇਲ ਦੀ ਕੰਟੀਨ ਤੋਂ ਆਪਣੀ ਬੈਰਕ ਵੱਲ ਜਾ ਰਿਹਾ ਸੀ, ਇਸ ਦੌਰਾਨ ਕਥਿਤ ਦੋਸ਼ੀ ਦੋਵੇਂ ਕੈਦੀਆਂ ਵਲੋਂ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਗਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆ ਗਈਆਂ। ਥਾਣਾ ਤ੍ਰਿਪੜੀ ਦੀ ਪੁਲਸ ਨੇ ਕਥਿਤ ਦੋਸ਼ੀਆਂ ਖਿਲਾਫ 323, 341, 506 ਤੇ 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News