ਮਾਪਿਆਂ ਦੀ ਲਾਡਲੀ ਧੀ ਨੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਚੁੱਕਿਆ ਖ਼ੌਫ਼ਨਾਕ ਕਦਮ

Tuesday, Jul 07, 2020 - 04:51 PM (IST)

ਮਾਪਿਆਂ ਦੀ ਲਾਡਲੀ ਧੀ ਨੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਚੁੱਕਿਆ ਖ਼ੌਫ਼ਨਾਕ ਕਦਮ

ਪਟਿਆਲਾ (ਇੰਦਰਜੀਤ) : ਬੀਤੇ ਦਿਨ ਪਿੰਡ ਸੈਫਦੀਪੁਰ 'ਚ ਇਕ ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕ ਦਵਿੰਦਰ ਕੌਰ (30) ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਧੀ ਨੂੰ ਸਹੁਰੇ ਪਰਿਵਾਰ ਨੇ ਦਾਜ ਦੀ ਖਾਤਰ ਮੌਤ ਦੇ ਘਾਟ ਉਤਾਰਿਆ ਹੈ। ਉਨ੍ਹਾਂ ਦੱਸਿਆ ਕਿ ਦਵਿੰਦਰ ਦਾ 16 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਵਿਆਹ ਤੋਂ ਦੋ ਮਹੀਨੇ ਬਾਅਦ ਹੀ ਉਸ ਨੂੰ ਸਹੁਰਾ ਪਰਿਵਾਰ ਦਾਜ ਲਈ ਤੰਗ-ਪਰੇਸ਼ਾਨ ਕਰਦਾ ਸੀ। ਇਕ ਦਿਨ ਪਹਿਲਾਂ ਵੀ ਉਸ ਨੇ ਫੋਨ ਕਰਕੇ ਸਾਨੂੰ ਦੱਸਿਆ ਕਿ ਸਹੁਰਾ ਪਰਿਵਾਰ ਉਸ ਦੀ ਕੁੱਟਮਾਰ ਕਰ ਰਿਹਾ ਹੈ। ਇਸ ਤੋਂ ਬਾਅਦ ਦੂਜੇ ਹੀ ਦਿਨ ਪਿੰਡ ਦੇ ਸਰਪੰਚ ਨੇ ਸਾਨੂੰ ਫੋਨ 'ਤੇ ਜਾਣਕਾਰੀ ਦਿੱਤੀ ਕਿ ਤੁਹਾਡੀ ਧੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋਂ : ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਇਆ ਪੰਜਾਬ ਇਕ ਹੋਰ ਦਾ ਜਵਾਨ

ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਇੰਚਾਰਜ ਬਿੱਕਰ ਸਿੰਘ ਨੇ ਦੱਸਿਆ ਕਿ ਦਵਿੰਦਰ ਕੌਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋਂ : ਮਾਝੇ 'ਚ ਅਕਾਲੀਆਂ ਦਾ ਪ੍ਰਦਰਸ਼ਨ, ਮਜੀਠੀਆ ਨੇ ਰੱਜ ਕੇ ਕੱਢੀ ਭੜਾਸ


author

Baljeet Kaur

Content Editor

Related News