ਪਟਿਆਲਾ ਦੇ ਸਕੂਲ ਵਿਚ ਸ਼ਰਮਨਾਕ ਕਾਰਾ, ਘਟਨਾ ਜਾਣ ਲੱਗੇਗਾ ਝਟਕਾ
Wednesday, Aug 06, 2025 - 01:23 PM (IST)

ਪਟਿਆਲਾ/ਸਨੌਰ (ਮਨਦੀਪ ਜੋਸਨ) : ਸ਼ਾਹੀ ਸ਼ਹਿਰ ਦੇ ਇਕ ਨਿੱਜੀ ਸਕੂਲ ’ਚ 5 ਸਾਲਾ ਬੱਚੇ ਨਾਲ ਬਦਫੈਲੀ ਹੋਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੱਚੇ ਨੂੰ ਪੇਟ ’ਚ ਦਰਦ ਹੋਣ ਦੀ ਸ਼ਿਕਾਇਤ ’ਤੇ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਏ ਹਨ ਕਿ ਬੱਚੇ ਨਾਲ ਬਦਫੈਲੀ ਕੀਤੀ ਗਈ ਹੈ। ਘਟਨਾ ਸਾਹਮਣੇ ਆਉਣ ’ਤੇ ਪੁਲਸ ਨੇ ਸਕੂਲ ’ਚ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਨੁਸਾਰ ਇਸ ਘਟਨਾ ’ਚ ਸਕੂਲ ਦੇ ਗਾਰਡ ਦੀ ਸ਼ਮੂਲੀਅਤ ਦੱਸੀ ਜਾ ਰਹੀ, ਜਿਸ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਿਸ ਥਾਣੇ 'ਚ ਸੀ ਤਾਇਨਾਤ ਉਸੇ ਥਾਣੇ 'ਚ ਸਬ ਇੰਸਪੈਕਟਰ ਤੇ ASI 'ਤੇ ਦਰਜ ਹੋਇਆ ਮਾਮਲਾ
ਬੱਚੇ ਦੇ ਮਾਪਿਆਂ ਨੇ ਸ਼ਰੇਆਮ ਦੋਸ਼ ਲਾਏ ਕਿ ਬੱਚੇ ਦੇ ਮੈਡੀਕਲ ’ਚ ਵੀ ਸਾਫ ਆਇਆ ਹੈ ਕਿ ਉਸ ਨਾਲ ਬਦਫੈਲੀ ਕੀਤੀ ਗਈ ਹੈ। ਮਾਪਿਆਂ ਨੇ ਆਖਿਆ ਕਿ ਪਹਿਲਾਂ ਬੱਚਾ ਪੇਟ ’ਚ ਦਰਦ ਕਹਿ ਰਿਹਾ ਸੀ। ਜਦੋਂ ਡਾਕਟਰ ਕੋਲ ਲੈ ਕੇ ਗਏ ਤਾਂ ਕਲੀਅਰ ਹੋ ਗਿਆ ਕਿ ਇਸ ਨਾਲ ਬਦਫੈਲੀ ਕੀਤੀ ਗਈ ਹੈ। ਮਾਪਿਆਂ ਨੇ ਤਾਂ ਇੱਥੋਂ ਤੱਕ ਦੋਸ਼ ਲਾਇਆ ਕਿ ਕਈ ਹੋਰ ਬੱਚੇ ਵੀ ਇਸ ਤਰ੍ਹਾਂ ਦਾ ਸ਼ਿਕਾਰ ਹੋ ਚੁੱਕੇ ਹਨ ਪਰ ਸੱਚ ਸਾਹਮਣੇ ਨਹੀਂ ਆ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਹਿਲ ਗਿਆ ਪੂਰਾ ਇਲਾਕਾ, ਦੋ ਲੋਕਾਂ ਦੀ ਮੌਤ
ਇਸ ਸਬੰਧੀ ਡੀ. ਐੱਸ. ਪੀ. ਸਿਟੀ-1 ਸਤਨਾਮ ਸਿੰਘ ਨੇ ਸਕੂਲ ’ਚ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਗਿਆ ਤੇ ਬਾਅਦ ’ਚ ਹਸਪਤਾਲ ਪਹੁੰਚ ਕੇ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਬੱਚੇ ਨੇ ਪੇਟ ’ਚ ਦਰਦ ਹੋਣ ਅਤੇ ਸਰੀਰਕ ਕਸ਼ਟ ਦੀ ਸ਼ਿਕਾਇਤ ਕਰਨ ’ਤੇ ਪਰਿਵਾਰ ਨੇ ਹਸਪਤਾਲ ਦਾਖਲ ਕਰਵਾਇਆ। ਇਸ ਸਬੰਧੀ ਪੜਤਾਲ ਕਰਨ ਲਈ ਉਹ ਖੁਦ ਸਕੂਲ ਪਹੁੰਚੇ ਹਨ। ਬੱਚੇ ਦਾ ਕਹਿਣਾ ਹੈ ਕਿ ਸਕੂਲ ਦੇ ਗਾਰਡ ਵੱਲੋਂ ਉਸ ਨਾਲ ਸਰੀਰਕ ਹਰਕਤ ਕੀਤੀ ਗਈ ਹੈ, ਜਿਸ ਸਬੰਧੀ ਸਕੂਲ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੈਡੀਕਲ ਰਿਪੋਰਟ ਉਪਰੰਤ ਸੱਚਾਈ ਸਾਹਮਣੇ ਆਵੇਗੀ। ਇਸ ਸਬੰਧੀ ਸਕੂਲ ਪ੍ਰਿੰਸੀਪਲ ਦਾ ਕਹਿਣਾ ਸੀ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਨਹੀਂ ਸੀ। ਹੁਣੇ ਹੀ ਪਤਾ ਲੱਗਾ ਹੈ, ਜਿਸ ਸਬੰਧੀ ਪੜਤਾਲ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਐਲਾਨ, ਆਖਿਰ ਲਿਆ ਗਿਆ ਅਹਿਮ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e