ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਤੋਂ ਫਿਰ ਭੱਜੀ ਸਰਕਾਰ, ਕਰਨਾ ਪਵੇਗਾ ਹੋਰ ਇੰਤਜ਼ਾਰ

Sunday, Jan 26, 2020 - 02:10 PM (IST)

ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਤੋਂ ਫਿਰ ਭੱਜੀ ਸਰਕਾਰ, ਕਰਨਾ ਪਵੇਗਾ ਹੋਰ ਇੰਤਜ਼ਾਰ

ਪਟਿਆਲਾ (ਬਲਜਿੰਦਰ): ਇਕ ਵਾਰ ਫਿਰ ਤੋਂ ਸੂਬਾ ਸਰਕਾਰ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਤੋਂ ਭੱਜਦੀ ਨਜ਼ਰ ਆਈ। ਦਰਅਸਲ 26 ਜਨਵਰੀ ਨੂ ਕੈਪਟਨ ਵਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਕਰ ਪੂਰਾ ਸਕੀ।ਜਾਣਕਾਰੀ ਮੁਤਾਬਕ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਪਟਿਆਲਾ 'ਚ ਗਣਤੰਤਰ ਦਿਵਸ ਸਮਾਰੋਹ 'ਚ ਸ਼ਿਰਕਤ ਕਰਨ ਮਗਰੋਂ ਸਪੱਸ਼ਟ ਕੀਤਾ ਹੈ ਕਿ ਅੱਜ ਨੌਜਵਾਨਾਂ ਨੂੰ ਸਮਾਰਟ ਫੋਨ ਨਹੀਂ ਮਿਲਣਗੇ।ਸਿੰਗਲਾ ਨੇ ਕਿਹਾ ਕਿ ਕੁੱਝ ਤਕਨੀਕੀ ਕਾਰਨਾਂ ਕਰਕੇ 26 ਜਨਵਰੀ ਤੱਕ ਮੋਬਾਇਲ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ 31 ਮਾਰਚ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਮੋਬਾਇਲ ਮਿਲ ਜਾਣਗੇ।

PunjabKesari

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਸੀ 26 ਜਨਵਰੀ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟਫੋਨ ਦਿੱਤੇ ਜਾਣਗੇ।ਦੱਸਣਯੋਗ ਹੈ ਕਿ ਸਰਕਾਰ ਪਹਿਲਾਂ ਦੀਵਾਲੀ ਮੌਕੇ ਵੀ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਕਰਨ 'ਚ ਅਸਮਰਥ ਰਹੀ ਸੀ ਤੇ ਹੁਣ 26 ਜਨਵਰੀ ਨੂੰ ਵੀ ਸਰਕਾਰ ਆਪਣੇ ਵਾਅਦੇ ਤੋਂ ਭਜਦੀ ਨਜ਼ਰ ਆ ਰਹੀ ਹੈ।


author

Shyna

Content Editor

Related News