ਪਟਿਆਲਾ ਦੇ ਐੱਸ.ਐੱਸ.ਪੀ. ਦੀ ਸਖ਼ਤ ਕਾਰਵਾਈ, 7 ਪੁਲਸ ਅਧਿਕਾਰੀ ਨੌਕਰੀ ਤੋਂ ਕੀਤੇ ਬਰਖਾਸਤ

Monday, Mar 22, 2021 - 09:17 PM (IST)

ਪਟਿਆਲਾ (ਮਨਦੀਪ ਜੋਸਨ) : ਐੱਸ.ਐੱਸ.ਪੀ ਪਟਿਆਲਾ ਵਿਕਰਮਜੀਤ ਦੁੱਗਲ ਨੇ ਅੱਜ ਉਨ੍ਹਾਂ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ, ਜੋ ਲੰਬੇ ਸਮੇਂ ਤੋਂ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਚੱਲਦੇ ਆ ਰਹੇ ਸਨ ਅਤੇ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਸ਼ੁਰੂ ਕੀਤੀ ਵਿਭਾਗੀ ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ 7 ਅਧਿਕਾਰੀਆਂ ਵਿਚੋਂ 6 ਵਿਦੇਸ਼ ਚਲੇ ਗਏ ਹਨ ਅਤੇ ਸਾਰੇ ਅੱਜ ਤਕ ਗੈਰ-ਹਾਜ਼ਰ ਰਹੇ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਲੈ ਕੇ ਕਾਂਗਰਸ ’ਚ ਫਿਰ ਫਸਿਆ ਪੇਚ, ਕੀਤੇ ਟਵੀਟ ਨੇ ਛੇੜੀ ਨਵੀਂ ਚਰਚਾ

ਇਹ ਅਧਿਕਾਰੀ ਹੋਏ ਬਰਖਾਸਤ
ਏ. ਐੱਸ. ਆਈ. ਸਤਵਿੰਦਰ ਸਿੰਘ, ਹੈੱਡ ਕਾਂਸਟੇਬਲ ਚਰਨੋ ਦੇਵੀ, ਕਾਂਸਟੇਬਲ  ਗਗਨਦੀਪ ਸਿੰਘ, ਕਾਂਸਟੇਬਲ ਮਨਿੰਦਰ ਸਿੰਘ, ਕਾਂਸਟੇਬਲ ਜਤਿੰਦਰਪਾਲ ਸਿੰਘ, ਕਾਂਸਟੇਬਲ ਗੁਰਪ੍ਰੀਤ ਕੌਰ, ਕਾਂਸਟੇਬਲ ਸੰਦੀਪ ਕੌਰ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ। ਵਿਕਰਮਜੀਤ ਦੁੱਗਲ ਨੇ ਇਹ ਵੀ ਕਿਹਾ ਕਿ ਪੁਲਸ ਫੋਰਸ ਵਿਚ ਇਸ ਕਿਸਮ ਦਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧੀਆਂ ਨੂੰ ਅਨੁਸ਼ਾਸਨ ਭੰਗ ਕਰਨ ਅਤੇ ਪੁਲਸ ਨਿਯਮਾਂ ਅਤੇ ਕਾਨੂੰਨਾਂ ਅਨੁਸਾਰ ਸਜ਼ਾ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੈਲੇਸ ’ਚ ਚੱਲ ਰਿਹਾ ਸੀ ਵਿਆਹ, ਲਾੜੀ ਨਾਲ ਹੋਈ ਘਟਨਾ ਨੇ ਉਡਾਏ ਸਭ ਦੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News