ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ''ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
Monday, Sep 09, 2019 - 05:39 PM (IST)

ਪਟਿਆਲਾ (ਇੰਦਰਜੀਤ) : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹੋਸਟਲ 'ਚ ਵਿਦਿਆਰਥੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦੀ ਪਛਾਣ ਆਦਰਸ਼ ਸੁਮਨ ਵਾਸੀ ਹਮੀਦਪੁਰ (ਹਿਮਾਚਲ) ਵਜੋਂ ਹੋਈ ਹੈ। ਆਦਰਸ਼ ਸੁਮਨ ਇੰਜੀਨੀਅਰਿੰਗ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੀ ਇਥੇ ਹੀ ਹੋਸਟਲ 'ਚ ਰਹਿ ਰਿਹਾ ਸੀ। ਫਿਲਹਾਲ ਪੁਲਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਦਿਆਰਥੀ ਪੜ੍ਹਾਈ ਕਰਨ ਤੋਂ ਬਾਅਦ ਵੀ ਇਥੇ ਕਿਵੇਂ ਰਹਿ ਰਿਹਾ ਸੀ।