ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਸ਼ਹੀਦ ਮਨਦੀਪ, ਅੱਜ ਜੱਦੀ ਪਿੰਡ ਪੁੱਜੇਗੀ ਮ੍ਰਿਤਕ ਦੇਹ

Thursday, Jun 18, 2020 - 09:13 AM (IST)

ਪਟਿਆਲਾ/ਘਨੌਰ (ਪਰਮਿੰਦਰ ਸਿੰਘ) : ਪਟਿਆਲਾ ਜ਼ਿਲੇ ਦੇ ਹਲਕਾ ਘਨੌਰ ਦੇ ਪਿੰਡ ਸੀਲ ਦਾ ਵਸਨੀਕ ਅਤੇ ਭਾਰਤੀ ਫ਼ੌਜ ਦਾ ਜਵਾਨ ਨਾਇਬ ਸੂਬੇਦਾਰ ਮਨਦੀਪ ਸਿੰਘ ਭਾਰਤ-ਚੀਨ ਸਰਹੱਦ 'ਤੇ ਗਲਵਾਨ ਘਾਟੀ ਵਿਖੇ ਗੁਆਂਢੀ ਮੁਲਕ ਚੀਨ ਦੀ ਫ਼ੌਜ ਨਾਲ ਹੋਈ ਮੁੱਠਭੇੜ 'ਚ ਸ਼ਹੀਦ ਹੋਏ ਹਨ। ਉਸ ਦੀ ਮ੍ਰਿਤਕ ਦੇਹ ਅੱਜ ਕਰੀਬ 12 ਵਜੇਂ ਚੰਡੀਗੜ੍ਹ ਪੁੱਜੇਗੀ, ਜਿਥੋਂ ਉਨ੍ਹਾਂ ਦੇ ਜੱਦੀ ਪਿੰਡ ਸੀਲ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋਂ : ਸ੍ਰੀ ਹਰਿਮੰਦਰ ਸਾਹਿਬ 'ਚ ਨੇੜੇ-ਤੇੜੇ ਦੇ ਸ਼ਹਿਰਾਂ ਤੋਂ ਹੀ ਦਰਸ਼ਨਾਂ ਲਈ ਆ ਰਹੀਆਂ ਹਨ ਸੰਗਤਾਂ

PunjabKesariਸੂਬੇਦਾਰ ਦੀ ਮਾਂ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਕਿਹਾ ਬੁਢਾਪੇ ਦਾ ਸਹਾਰਾ ਸੀ ਮਨਦੀਪ
ਸ਼ਹੀਦ ਦੀ 65 ਸਾਲਾ ਮਾਤਾ ਸ਼ਕੁੰਤਲਾ ਨੇ ਹੰਝੂਆਂ ਨਾਲ ਭਰੀਆਂ ਅੱਖਾਂ ਨਾਲ ਕਿਹਾ ਕਿ ਉਸ ਦਾ ਪੁੱਤਰ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ ਅਤੇ ਉਸ ਦੇ ਬੁਢਾਪੇ ਦਾ ਸਹਾਰਾ ਆਪਣੀ ਜਾਨ ਦੇਸ਼ ਦੇ ਲੇਖੇ ਲਾ ਗਿਆ ਹੈ। ਸ਼ਹੀਦ ਦੀ ਪਤਨੀ ਗੁਰਦੀਪ ਕੌਰ ਨੇ ਰੋਂਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਸ ਦੀ ਮਨਦੀਪ ਸਿੰਘ ਨਾਲ ਗੱਲ ਹੋਈ ਸੀ ਪਰ ਹੁਣ ਉੱਥੇ ਸੰਪਰਕ ਨਾ ਹੋਣ ਕਰ ਕੇ ਗੱਲ ਨਹੀਂ ਸੀ ਹੋ ਸਕੀ ਅਤੇ ਅੱਜ ਉਸ ਦੀ ਸ਼ਹਾਦਤ ਦੀ ਖ਼ਬਰ 'ਤੇ ਉਸ ਨੂੰ ਬਿਲਕੁਲ ਵੀ ਯਕੀਨ ਨਹੀਂ ਹੋ ਰਿਹਾ। ਜਦੋਂਕਿ ਸ਼ਹੀਦ ਦੇ ਦੋਵੇਂ ਬੱਚਿਆਂ 12 ਸਾਲਾ ਜੋਬਨਪ੍ਰੀਤ ਸਿੰਘ ਅਤੇ 15 ਸਾਲਾ ਮਹਿਕਪ੍ਰੀਤ ਕੌਰ ਦੀ ਰੋਂਦੇ ਹੋਏ ਆਵਾਜ ਵੀ ਨਹੀਂ ਸੀ ਨਿਕਲ ਰਹੀ।


Baljeet Kaur

Content Editor

Related News