ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ
Wednesday, Oct 02, 2019 - 09:52 AM (IST)
ਪਟਿਆਲਾ (ਬਲਜਿੰਦਰ)—ਸ਼ਹਿਰ ਦੇ ਦੀਪ ਨਗਰ ਇਲਾਕੇ ਵਿਚ ਇਕ ਨੌਜਵਾਨ ਨੇ ਘਰ ਵਿਚ ਹੀ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਵਿੱਕੀ ਪੁੱਤਰ ਦੇਸ ਰਾਜ ਵਜੋਂ ਹੋਈ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਕਹਿਣ ਮੁਤਾਬਕ ਵਿੱਕੀ ਮਾਨਸਿਕ ਤਣਾਅ ਵਿਚ ਰਹਿੰਦਾ ਸੀ। ਇਸ ਸਮੇਂ ਉਸ ਦੀ ਪਤਨੀ ਪੇਕੇ ਗਈ ਹੋਈ ਸੀ। ਬੀਤੀ ਰਾਤ ਘਰ ਵਿਚ ਆਪਣੇ ਕਮਰੇ ਵਿਚ ਫਾਹ ਲੈ ਕੇ ਆਤਮ-ਹੱਤਿਆ ਕਰ ਲਈ।ਜਦੋਂ ਪਰਿਵਾਰ ਵਾਲਿਆਂ ਨੇ ਦੇਖਿਆ ਤਾਂ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਹਵਾਲੇ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿੱਕੀ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ ਵਿਚ 174 ਦੀ ਕਾਰਵਾਈ ਕੀਤੀ ਗਈ ਹੈ।