ਪਟਿਆਲਾ ’ਚ ਸਵਾਈਨ ਫਲੂ ਦਾ ਕਹਿਰ, ਦੋ ਵਿਅਕਤੀਆਂ ਦੀ ਹੋਈ ਮੌਤ

08/27/2022 9:50:24 AM

ਪਟਿਆਲਾ (ਪਰਮੀਤ) : ਪਟਿਆਲਾ ਜ਼ਿਲ੍ਹੇ ਵਿਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਨੋਡਲ ਅਫ਼ਸਰ ਡਾ. ਦਿਵਜੋਤ ਨੇ ਸਵਾਈਨ ਫਲੂ ਨਾਲ ਹੋਈ ਮੌਤਾਂ ਦੀ ਪੁਸ਼ਟੀ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਨੀਰਜ ਚੋਪੜਾ ਨੇ ਡਾਇਮੰਡ ਲੀਗ ਜਿੱਤ ਰਚਿਆ ਇਤਿਹਾਸ, ਇਹ ਖਿਤਾਬ ਨੂੰ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

ਮਿਲੀ ਜਾਣਕਾਰੀ ਅਨੁਸਾਰ ਸਵਾਈਨ ਫਲੂ ਕਾਰਨ ਪਹਿਲੀ ਮੌਤ ਪਟਿਆਲਾ ਸ਼ਹਿਰ ਦੇ ਬਿਸ਼ਨ ਨਗਰ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਹੈ, ਜੋ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸੀ। ਦੂਜੀ ਮੌਤ ਡਕਾਲਾ ਨੇੜਲੇ ਪਿੰਡ ਦੁਧੜ ਦੇ 22 ਸਾਲਾ ਨੌਜਵਾਨ ਦੀ ਹੋਈ ਹੈ, ਜੋ ਸਵਾਈਨ ਫਲੂ ਤੋਂ ਪੀੜਤ ਹੋਣ ਮਗਰੋਂ ਪੀ.ਜੀ.ਆਈ. ਚੰਡੀਗੜ੍ਹ ਦਾਖਲ ਸੀ, ਜਿਥੇ ਉਸਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਗੁਜਰਾਤ 'ਚ ਮੌਤ, ਵੀਡੀਓ ਬਣਾ ਮੰਗੀ ਸੀ ਮਦਦ

rajwinder kaur

This news is Content Editor rajwinder kaur