ਪਟਿਆਲਾ ''ਚ ਭਿਆਨਕ ਹਾਦਸਾ, 1 ਦੀ ਮੌਤ
Friday, Nov 01, 2019 - 01:15 PM (IST)

ਪਟਿਆਲਾ (ਬਖਸ਼ੀ)—ਪਟਿਆਲਾ-ਨਾਭਾ ਰੋਡ 'ਤੇ ਦੋ ਟਰੱਕਾਂ ਦੀ ਆਪਸ 'ਚ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ 'ਚ ਟਰੱਕ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਸ ਹਾਦਸੇ 'ਚ ਇੱਕ ਵਿਅਕਤੀ ਜ਼ਖਮੀ ਹੋ ਗਿਆ।ਮਰਨ ਵਾਲੇ ਟਰੱਕ ਡਰਾਈਵਰ ਦੇ ਸਹਿਯੋਗੀ ਨੇ ਦੱਸਿਆ ਕਿ ਸਾਹਮਣੇ ਤੋਂ ਆ ਰਿਹਾ ਟਰੱਕ ਸੜਕ ਦੇ ਬਿਲਕੁਲ ਵਿਚਕਾਰ ਆ ਰਿਹਾ ਸੀ,ਜਿਸ ਕਾਰਨ ਇਹ ਹਾਦਸਾ ਵਾਪਰਿਆ।
ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਤੇ ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।