ਇਨਸਾਫ ਲਈ ਸੜਕ ''ਤੇ ਉਤਰੇ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ (ਵੀਡੀਓ)

03/18/2019 9:47:36 AM

ਪਟਿਆਲਾ (ਇੰਦਰਜੀਤ ਬਕਸ਼ੀ) : ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਸੜਕਾਂ 'ਤੇ ਉਤਰ ਆਏ ਹਨ। ਜਾਣਕਾਰੀ ਮੁਤਾਬਕ ਲਾਅ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ 'ਚ ਮੈਸ ਦੇ ਖਾਣੇ ਤੇ ਕੁੜੀਆਂ ਨਾਲ ਹੋ ਰਹੇ ਧੱਕੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਕੜੀ ਤਹਿਤ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਖਿਲਾਫ ਕੈਂਡਲ ਮਾਰਚ ਕੱਢਿਆ ਗਿਆ ਤੇ ਯੂਨੀਵਰਸਿਟੀ ਪ੍ਰਬੰਧਕਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਬੇਇਨਸਾਫੀ ਖਿਲਾਫ ਇਨਸਾਫ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਦਾ ਸਤਿਕਾਰ ਕਰਦੇ ਨੇ ਪਰ ਜੋ ਉਨ੍ਹਾਂ ਦੇ ਨਾਲ ਧੱਕਾ ਹੋ ਰਿਹਾ ਹੈ ਉਹ ਉਸ ਨੂੰ ਬਰਦਾਸ਼ਤ ਨਹੀਂ ਕਰਨਗੇ।

ਜ਼ਿਕਰਯੋਗ ਹੈ ਕਿ ਮੈਸ ਦੇ ਘਟੀਆ ਖਾਣੇ ਤੇ ਕੁੜੀਆਂ ਨਾਲ ਹੋ ਰਹੇ ਧੱਕੇ ਦੇ ਵਿਰੋਧ 'ਚ ਆਵਾਜ਼ ਉਠਾਉਣ ਵਾਲੇ 6 ਵਿਦਿਆਰਥੀਆਂ ਨੂੰ ਪਹਿਲਾਂ ਸਸਪੈਂਡ ਕੀਤਾ ਗਿਆ ਤੇ ਫਿਰ ਯੂਨੀਵਰਸਿਟੀ ਤੋਂ ਬਾਹਰ ਕੱਢ ਦਿੱਤਾ ਗਿਆ। ਜਿਨ੍ਹਾਂ ਦੇ ਹੱਕ 'ਚ ਨਿੱਤਰਦਿਆਂ ਯੂਨੀਵਰਸਿਟੀ ਦੇ 400 ਵਿਦਿਆਰਥੀਆਂ ਵਲੋਂ ਸੜਕ 'ਤੇ ਉਤਰ ਕੇ ਯੂਨੀਵਰਸਿਟੀ ਪ੍ਰਬੰਧਕਾਂ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ ਜਾ ਰਿਹਾ ਹੈ।


Baljeet Kaur

Content Editor

Related News