ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਜਾਣਿਆ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸਟਾਫ ਦਾ ਹਾਲ
Saturday, May 09, 2020 - 10:26 AM (IST)

ਪਟਿਆਲਾ (ਪਰਮੀਤ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਤਾਇਨਾਤ ਡਾਕਟਰ ਤੇ ਹੋਰ ਮੈਡੀਕਲ ਸਟਾਫ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਵਲੋਂ ਪੰਜਾਬ ਦੀ ਕੀਤੀ ਜਾ ਰਹੀ ਵਿਲੱਖਣ ਸੇਵਾ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।ਮੁੱਖ ਮੰਤਰੀ ਵਲੋਂ ਮੋਬਾਇਲ ਰਾਹੀਂ ਕੀਤੀ ਗਈ ਵੀਡੀਓ ਕਾਲ ਦੀ ਰਿਕਾਡਿੰਗ ਮੈਂਬਰ ਪਾਰਲੀਮੈਂਟ ਤੇ ਉਨ੍ਹਾਂ ਦੀ ਧਰਮ ਪਤਨੀ ਪ੍ਰਨੀਤ ਕੌਰ ਨੇ ਟਵਿੱਟਰ 'ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਇਹ ਵੀ ਪੁੱਛਿਆ ਕਿ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਕਿੰਨੇ ਮਰੀਜ਼ ਦਾਖਲ ਹਨ।
ਇਹ ਵੀ ਪੜ੍ਹੋ: ਮਮਤਾ ਸ਼ਰਮਸਾਰ: ਮਤਰੇਈ ਮਾਂ ਨੇ ਡੁਬੋ ਕੇ ਮਾਰਿਆ 8 ਸਾਲਾ ਬੱਚਾ
ਉਨ੍ਹਾਂ ਇਹ ਵੀ ਪੁੱਛਿਆ ਕਿ ਹਸਪਤਾਲ 'ਚ ਕੰਮ ਕਿਵੇਂ ਚੱਲ ਰਿਹਾ ਹੈ। ਸਭ ਕੁੱਝ ਠੀਕ ਠਾਕ ਹੈ। ਉਨ੍ਹਾਂ ਨੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਡੀਕਲ ਸਟਾਫ ਬਹੁਤ ਹੀ ਵਧੀਆ ਸੇਵਾਵਾਂ ਦੇ ਰਿਹਾ ਹੈ।