ਪਟਿਆਲਾ ''ਚ ਵੋਟਾਂ ਦੌਰਾਨ ਪੈ ਗਿਆ ਭੜਥੂ, ਮਾਹੌਲ ਤਣਾਅਪੂਰਨ

Saturday, Nov 28, 2026 - 01:15 PM (IST)

ਪਟਿਆਲਾ ''ਚ ਵੋਟਾਂ ਦੌਰਾਨ ਪੈ ਗਿਆ ਭੜਥੂ, ਮਾਹੌਲ ਤਣਾਅਪੂਰਨ

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਵਾਰਡ ਨੰਬਰ 44 ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ’ਤੇ ਧੱਕੇਸ਼ਾਹੀ ਕਰਨ ਅਤੇ ਆਪਣੇ ਵਰਕਰਾਂ ਨਾਲ ਕੁੱਟਮਾਰ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਟਿਆਲਾ ਪੁਲਸ ਅਲਰਟ ਹੋ ਗਈ, ਜਿਸ ਉਪਰੰਤ ਐਸ.ਪੀ. ਸਿਟੀ ਮੋਹਿਤ ਅਗਰਵਾਲ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਨਾਲ ਕੋਈ ਧੱਕੇਸ਼ਾਹੀ ਜਾਂ ਕੁੱਟਮਾਰ ਹੋਈ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਵਾਪਰੀ ਹੈ ਤਾਂ ਇਸ ਸਬੰਧੀ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾਵੇ। ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਐਸ.ਪੀ. ਸਿਟੀ ਨੇ ਸਪੱਸ਼ਟ ਕੀਤਾ ਕਿ ਹਿੰਸਾ ਦੀ ਘਟਨਾ ਕਿਸੇ ਗਲੀ-ਮੁਹੱਲੇ ਵਿਚ ਵਾਪਰੀ ਹੈ, ਨਾ ਕਿ ਕਿਸੇ ਬੂਥ ਦੇ ਨੇੜੇ। ਉਨ੍ਹਾਂ ਕਿਹਾ ਕਿ ਬੂਥ ਦੇ ਆਸ-ਪਾਸ ਬੇਲੋੜੀ ਭੀੜ ਇਕੱਠੀ ਕਰਕੇ ਵੋਟਰਾਂ ਜਾਂ ਕਿਸੇ ਹੋਰ ਵਿਅਕਤੀ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਾ ਵੀ ਬਿਲਕੁਲ ਗਲਤ ਹੈ। ਪੁਲਸ ਵੱਲੋਂ ਦੋਵਾਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।

 


author

Gurminder Singh

Content Editor

Related News