ਦੀਵਾਲੀ ਮੌਕੇ ਘਰ ''ਚ ਪਏ ਕੀਰਨੇ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮਾਪਿਆਂ ਦਾ ਜਵਾਨ ਪੁੱਤ

Saturday, Nov 14, 2020 - 11:14 AM (IST)

ਦੀਵਾਲੀ ਮੌਕੇ ਘਰ ''ਚ ਪਏ ਕੀਰਨੇ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮਾਪਿਆਂ ਦਾ ਜਵਾਨ ਪੁੱਤ

ਪਟਿਆਲਾ (ਰਾਹੁਲ) : ਜਿੱਥੇ ਪੂਰੇ ਦੇਸ਼ ਭਰ ਦੇ ਅੰਦਰ ਅੱਜ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ, ਉੱਥੇ ਹੀ ਦੂਜੇ ਪਾਸੇ ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਜਵਾਨ ਪੁੱਤ ਦਾ ਕਤਲ ਕਰ ਦਿੱਤਾ ਜਾਵੇ ਤਾਂ ਉਸ ਪਰਿਵਾਰ ਦੇ ਨਾਲ ਕੀ ਬੀਤੇਗੀ। ਅਜਿਹਾ ਹੀ ਮਾਮਲਾ ਨਾਭਾ ਬਲਾਕ ਦੇ ਪਿੰਡ ਦੁਲੱਦੀ 'ਚ ਸਾਹਮਣੇ ਆਇਆ ਹੈ, ਜਿੱਥੇ 22 ਸਾਲਾ ਨੌਜਵਾਨ ਅਜੈ ਦਾ ਬੀਤੀ ਰਾਤ ਤੇਜ਼ ਹਥਿਆਰਾਂ ਦੇ ਨਾਲ ਕਤਲ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦੀਵਾਲੀ ਮੌਕੇ ਵੱਡੀ ਵਾਰਦਾਤ, ਚੌਕੀਦਾਰ ਨੇ ਗੋਲੀਆਂ ਨਾਲ ਭੁੰਨ੍ਹੀ ਪਤਨੀ
PunjabKesariਜਾਣਕਾਰੀ ਮੁਤਾਬਕ ਨੌਜਵਾਨ ਅਜੈ ਬੀਤੀ ਸ਼ਾਮ ਜਦੋਂ ਘਰ ਪਰਤ ਰਿਹਾ ਸੀ। ਇਸੇ ਦੌਰਾਨ ਰਸਤੇ 'ਚ ਅਣਪਛਾਤੇ ਸ਼ਖ਼ਸ ਦੇ ਵਲੋਂ ਤੇਜ਼ਧਾਰ ਨਾਲ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਤ 'ਚ ਉਸ ਨੂੰ ਤੁਰੰਤ ਨਾਭਾ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ, ਜਿਥੇ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਤੁਰੰਤ ਉਸਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫ਼ਰ ਕੀਤਾ ਪਰ ਰਾਸਤੇ 'ਚ ਹੀ ਉਸ ਦੀ ਮੌਤ ਹੋ ਗਈ।  ਇਸ ਮੌਕੇ ਨਾਭਾ ਸਦਰ ਦੇ ਐੱਸ.ਐੱਚ.ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ :  ਦਿਲ ਦਹਿਲਾਉਣ ਵਾਲੀ ਵਾਰਦਾਤ, ਪਤਨੀ ਦਾ ਕਤਲ ਕਰਨ ਤੋਂ ਬਾਅਦ ਟੈਂਕੀ 'ਤੇ ਚੜ੍ਹੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ


author

Baljeet Kaur

Content Editor

Related News