ਪਟਿਆਲਾ : ਨੌਜਵਾਨ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਲੁੱਟਿਆ ਕੈਸ਼
Wednesday, Aug 28, 2019 - 05:48 PM (IST)

ਪਟਿਆਲਾ (ਪੰਜੌਲਾ) : ਪਟਿਆਲਾ ’ਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਦਿਨ-ਦਿਹਾੜੇ ਇਕ ਵਿਅਕਤੀ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਟਿਆਲਾ ਦੇ ਬੀ-ਟੈਂਕ ਨੇੜੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਮੋਬਾਇਲ ਕੰਪਨੀ ਦੀ ਕੈਸ਼ ਲੈ ਕੇ ਜਾ ਰਹੇ ਨੌਜਵਾਨ ਸ਼ੁੱਭਮ ਦੀਆਂ ਅੱਖਾਂ ’ਚ ਮਿਰਚਾ ਪਾ ਕੇ 330000 ਦੇ ਕਰੀਬ ਕੈਸ਼ ਲੁੱਟ ਕੇ ਫਰਾਰ ਹੋ ਗਏ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਥਾਣਾ ਕੋਤਵਾਲੀ ਦੀ ਪੁਲਸ ਤੇ ਸੀ.ਆਈ.ਏ. ਸਟਾਫ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਆਲੇ-ਦੁਆਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।