ਪਟਿਆਲਾ ''ਚ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ''ਤੇ ਕੀਤਾ ਹਮਲਾ, ਤੋੜੀਆਂ ਲੱਤਾਂ
Tuesday, Jul 30, 2019 - 09:19 AM (IST)

ਪਟਿਆਲਾ (ਬਲਜਿੰਦਰ) : ਪਟਿਆਲਾ ਦੀ ਪੋਲੋ ਗਰਾਊਂਡ ਸਾਹਮਣੇ ਇਕ ਪ੍ਰਾਈਵੇਟ ਸਕੂਲ ਦੇ ਵੈਨ ਡਰਾਈਵਰ 'ਤੇ ਅੱਧਾ ਦਰਜਨ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਡਰਾਈਵਰ ਦੀ ਪਛਾਣ ਮਨਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਫਿਲਹਾਲ ਹਮਲਾਵਰ ਕੌਣ ਸਨ ਇਸ ਬਾਰੇ ਵਿਚ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਉਥੇ ਪੁਲਸ ਵੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਗਈ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।