ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਅਮਨ ਵਿਹਾਰ ਦੀ ਪੰਚਾਇਤ ਨੂੰ ਦਿੱਤਾ ਥਾਪਡ਼ਾ

Saturday, Jan 19, 2019 - 09:48 AM (IST)

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਅਮਨ ਵਿਹਾਰ ਦੀ ਪੰਚਾਇਤ ਨੂੰ ਦਿੱਤਾ ਥਾਪਡ਼ਾ
ਪਟਿਆਲਾ (ਪਰਮੀਤ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਤੇ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਬ੍ਰਹਮ ਮਹਿੰਦਰਾ ਨੇ ਹਲਕੇ ਵਿਚ ਪੈਂਦੇ ਅਮਨ ਵਿਹਾਰ ਦੀ ਨਵੀਂ ਚੁਣੀ ਪੰਚਾਇਤ ਨੂੰ ਥਾਪਡ਼ਾ ਦਿੰਦਿਆਂ ਵਿਕਾਸ ਕਾਰਜ ਜੰਗੀ ਪੱਧਰ ’ਤੇ ਆਰੰਭਣ ਦੀ ਹਦਾਇਤ ਕੀਤੀ ਹੈ। ਇਸ ਦੌਰਾਨ ਸਰਪੰਚ ਮਲਕੀਤ ਸਿੰਘ ਭਾਈਆ, ਪੰਚ ਗੁਰਮੀਤ ਸਿੰਘ, ਗੁਲਸ਼ਨ ਵਰਮਾ, ਮਨਜੀਤ ਕੌਰ, ਬਲਜੀਤ ਕੌਰ, ਰਾਜਿੰਦਰ ਸਿੰਘ, ਜਸਵੰਤ ਸਿੰਘ ਰੰਧਾਵਾ ਅਤੇ ਰਾਜੇਸ਼ ਕੌਸ਼ਲ ਨੇ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ। ਮਾਰਗ ਦਰਸ਼ਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ®ਇਸ ਮੌਕੇ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਲੋਕਾਂ ਨੇ ਬਹੁਤ ਹੀ ਉਤਸ਼ਾਹ ਤੇ ਰੀਝ ਨਾਲ ਇਲਾਕੇ ਵਿਚ ਕਾਂਗਰਸ ਦੀਆਂ ਪੰਚਾਇਤਾਂ ਬਣਾਈਆਂ ਹਨ। ਹੁਣ ਪੰਚਾਇਤਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਦੀ ਆਸ ਅਨੁਸਾਰ ਵਿਕਾਸ ਕਾਰਜ ਕਰਵਾਏ। ਉਨ੍ਹਾਂ ਕਿਹਾ ਕਿ ਪੰਚਾਇਤੀ ਕਾਰਜਾਂ ਵਾਸਤੇ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਮੇਂ ਸਰਪੰਚ ਮਲਕੀਤ ਸਿੰਘ ਭਾਈਆ ਨੇ ਬ੍ਰਹਮ ਮਹਿੰਦਰਾ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਹਦਾਇਤ ਮੁਤਾਬਕ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੀ ਪੰਚਾਇਤ ਇਕਜੁੱਟ ਹੋ ਕੇ ਲੋਕਾਂ ਦੀ ਸੇਵਾ ਕਰੇਗੀ। ®ਇਸ ਮੌਕੇ ਕੌਂਸਲਰ ਹਰਦੀਪ ਸਿੰਘ ਖਹਿਰਾ, ਕੁਲਦੀਪ ਸਿੰਘ ਲੰਗ, ਹਰਬੀਰ ਸਿੰਘ ਢੀਂਡਸਾ ਤੇ ਕੇਵਲ ਜੱਸੋਵਾਲ ਦੋਵੇਂ ਮੈਂਬਰ ਬਲਾਕ ਸੰਮਤੀ, ਕੈਪਟਨ ਜਰਨੈਲ ਸਿੰਘ, ਕੁਲਵੰਤ ਸਿੰਘ ਛੀਨਾ, ਮਦਨ ਲਾਲ, ਬਲਦੇਵ ਕ੍ਰਿਸ਼ਨ, ਜਗਵਿੰਦਰ ਸਿੰਘ ਸਿੱਧੂ, ਕਸ਼ਮੀਰ ਸਿੰਘ, ਸ਼੍ਰੀ ਜਵੰਧਾ, ਅਮਨਦੀਪ ਸਿੰਘ, ਸ਼ੈਂਟੀ, ਸ਼੍ਰੀ ਵਰਮਾ ਤੇ ਰਾਜਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Related News