ਮੇਅਰ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ’ਚ ਪ੍ਰਦਰਸ਼ਨੀ ਦਾ ਉਦਘਾਟਨ

Saturday, Jan 19, 2019 - 09:49 AM (IST)

ਮੇਅਰ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ’ਚ ਪ੍ਰਦਰਸ਼ਨੀ ਦਾ ਉਦਘਾਟਨ
ਪਟਿਆਲਾ (ਰਾਜੇਸ਼)-ਇੱਥੇ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਸਡ਼ਕ ਸੁਰੱਖਿਆ ਸਪਤਾਹ ਦੀ ਸ਼ੁਰੂਆਤ ਮੌਕੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਐੈੱਨ. ਐੈੱਸ. ਐੈੱਸ. ਵਿੰਗ ਵੱਲੋਂ ਸਡ਼ਕ ਸੁਰੱਖਿਆ ਸਬੰਧੀ 3 ਦਿਨਾ ਪ੍ਰਦਰਸ਼ਨੀ ਲਾਈ ਗਈ। ਇਸ ਦਾ ਉਦਘਾਟਨ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕੀਤਾ। ਉਨ੍ਹਾਂ ਨਾਲ ਪ੍ਰਿੰਸੀਪਲ ਡਾ. ਸਰਬਮੋਹਣ ਸਿੰਘ ਵੀ ਮੌਜੂਦ ਸਨ। ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਮਲਕੀਤ ਸਿੰਘ ਮਾਨ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ®ਇਸ ਮੌਕੇ ਮੇਅਰ ਸੰਜੀਵ ਬਿੱਟੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਿਆਲਾ ਦੀ ਮਾਲ ਰੋਡ ਦਾ ਛੇਤੀ ਹੀ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿਚ ਪਾਰਕਿੰਗ ਦੀ ਸਮੱਸਿਆ ਦੇ ਪੱਕੇ ਹੱਲ ਲਈ ਸ਼ਹਿਰ ਦੀਆਂ 16 ਖਾਲੀ ਪਈਆਂ ਥਾਵਾਂ ਦੀ ਚੋਣ ਕਰ ਕੇ ਪਾਰਕਿੰਗ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਉਨ੍ਹਾਂ ਸਮੂਹ ਸ਼ਹਿਰੀਆਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਸੁੰਦਰੀਕਰਨ ਵਿਚ ਵੱਧ-ਚਡ਼੍ਹ ਕੇ ਹਿੱਸਾ ਪਾਉਣ। ®ਪਟਿਆਲਾ ਫਾਊਂਡੇਸ਼ਨ ਦੇ ਚੇਅਰਮੈਨ ਰਵੀ ਆਹਲੂਵਾਲੀਆ ਨੇ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅੰਕਡ਼ਿਆਂ ਨਾਲ ਪ੍ਰਦਰਸ਼ਨੀ ਬਾਰੇ ਦੱਸਿਆ ਕਿ ਪੰਜਾਬ ’ਚ ਹਰ 2 ਘੰਟਿਆਂ ਬਾਅਦ ਸਡ਼ਕ ਦੁਰਘਟਨਾ ਨਾਲ ਇਕ ਕੀਮਤੀ ਜਾਨ ਚਲੀ ਜਾਂਦੀ ਹੈ। ਉਨ੍ਹਾਂ ਦੇ ਵਾਲੰਟੀਅਰਾਂ ਵੱਲੋਂ ਟਰੈਫਿਕ ਪੁਲਸ ਨਾਲ ਮਿਲ ਕੇ ਹਾਦਸਾਗ੍ਰਸਤ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ®ਪ੍ਰਿੰਸੀਪਲ ਡਾ. ਸਰਬਮੋਹਣ ਸਿੰਘ ਨੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਅਤੇ ਪਟਿਆਲਾ ਫਾਊਂਡੇਸ਼ਨ ਦੇ ਇਸ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰੀ ਸੇਵਾ ਯੋਜਨਾ ਦੇ ਕਾਲਜ ਦੇ ਕਨਵੀਨਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਸਡ਼ਕ ਸੁਰੱਖਿਆ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਇਸ ਪ੍ਰਦਰਸ਼ਨੀ ਵਿਚ ਜਾਣਕਾਰੀ ਦਿੱਤੀ ਗਈ।

Related News