ਗਰਗ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਨਿਯੁਕਤ
Saturday, Jan 19, 2019 - 09:50 AM (IST)
ਪਟਿਆਲਾ (ਅਨੇਜਾ)-ਜ਼ਿਲਾ ਪਟਿਆਲਾ ਦੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਚੋਣ ਦੌਰਾਨ ਗੋਪਾਲ ਕ੍ਰਿਸ਼ਨ ਗਰਗ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਥੇ ਗੱਲਬਾਤ ਦੌਰਾਨ ਸ਼੍ਰੀ ਗਰਗ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਚਾਹੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਸੀ ਜਾਂ ਹੋਰ ਪਾਰਟੀ ਦੀ, ਪਾਰਟੀ ਨਾਲ ਦਹਾਕਿਆਂ ਤੋਂ ਡਟ ਕੇ ਕੰਮ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ। ਉਨ੍ਹਾਂ ਪਾਰਟੀ ਵੱਲੋਂ ਮਿਲੇ ਇਸ ਮਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਦਾ ਧੰਨਵਾਦ ਕੀਤਾ।
