ਮਗਨਰੇਗਾ ਕਾਮਿਆਂ ਨੂੰ ਸਾਲ ’ਚ 100 ਦਿਨ ਪੂਰਾ ਕੰਮ ਦਿਵਾਉਣ ਦਾ ਵਿਸ਼ਵਾਸ ਦਿਵਾਇਆ
Saturday, Jan 19, 2019 - 09:51 AM (IST)
ਪਟਿਆਲਾ (ਭੂਪਾ)-ਪਿੰਡ ਬਾਬਰਪੁਰ ਵਿਖੇ ਮਗਨਰੇਗਾ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਉੱਦਮ ਸਦਕਾ ਮਗਨਰੇਗਾ ਕਾਮਿਆਂ ਨੂੰ ਰੋਜ਼ਗਾਰ ਦਿਵਾਉਣ ਦਾ ਉਪਰਾਲਾ ਕੀਤਾ ਗਿਆ। ਇਸ ਦਾ ਉਦਘਾਟਨ ਪਿੰਡ ਬਾਬਰਪੁਰ ਦੇ ਨਵ-ਨਿਯੁਕਤ ਸਰਪੰਚ ਵਰਿੰਦਰ ਸਿੰਘ ਜੌਲੀ ਵੱਲੋਂ ਕੀਤਾ ਗਿਆ। ਮਗਨਰੇਗਾ ਕਾਮਿਆਂ ਨੂੰ ਸਾਲ ਵਿਚ 100 ਦਿਨ ਪੂਰਾ ਕੰਮ ਦਿਵਾਉਣ ਦਾ ਵਿਸ਼ਵਾਸ ਦਿਵਾਇਆ। ਪਿੰਡ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਦਾ ਵੀ ਭਰੋਸਾ ਦਿੱਤਾ। ਇਸ ਸਮੇਂ ਉਨ੍ਹਾਂ ਨਾਲ ਮਗਨਰੇਗਾ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਆਗੂ ਰਣਜੀਤ ਸਿੰਘ, ਸੀ. ਪੀ. ਆਈ. ਦੇ ਤਹਿਸੀਲ ਸਕੱਤਰ ਜੋ ਸਰਬਸੰਮਤੀ ਨਾਲ ਪੰਚਾਇਤ ਮੈਂਬਰ ਬਣੇ ਹਨ, ਉਹ ਵੀ ਹਾਜ਼ਰ ਸਨ। ਮਗਨਰੇਗਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਅਤੇ ਬਲਦੇਵ ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ ਪਿੰਡਾਂ ਦੇ ਲੋਕਾਂ ਲਈ ਬਹੁਤ ਵੱਡਾ ਸਹਾਰਾ ਹੈ। ਇਸ ਨੂੰ ਮਜ਼ਬੂਤ ਕਰਨ ਲਈ ਸਾਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।
