ਸੁਖਬੀਰ ਬਾਦਲ ਨੂੰ ਮਿਲੇ ਬੀ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਮਲਕੀਤ ਸਿੰਘ ਮਠਾਰੂ
Saturday, Jan 19, 2019 - 10:04 AM (IST)
ਫਤਿਹਗੜ੍ਹ ਸਾਹਿਬ (ਰਾਜਕਮਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਬੀ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਮਲਕੀਤ ਸਿੰਘ ਮਠਾਰੂ ਨੇ ਵਿਸ਼ੇਸ਼ ਮੁਲਾਕਾਤ ਕੀਤੀ ਤੇ ਖੇਤਰ ਦੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ, ਜਿਨ੍ਹਾਂ ਨੂੰ ਮੌਜੂਦਾ ਕਾਂਗਰਸ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਮਠਾਰੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪੋਕਾਂ ਦੇ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਸੀ, ਜਿਨ੍ਹਾਂ ਨੂੰ ਹੁਣ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਨੇ ਬੱਸੀ ਪਠਾਣਾਂ ’ਚ ਉਦਯੋਗਿਕ ਕੇਂਦਰ ਖੋਲ੍ਹ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗੱਲ ਆਖੀ ਸੀ ਪਰ 2 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੇਲੇ ਚਲਾਈਆਂ ਗਈਆਂ ਸਕੀਮਾਂ ਦਾ ਫਾਇਦਾ ਵੀ ਲੋਕਾਂ ਨੂੰ ਨਹੀਂ ਮਿਲ ਰਿਹਾ, ਜਿਸ ਕਾਰਨ ਲੋਕਾਂ ’ਚ ਭਾਰੀ ਰੋਹ ਹੈ। ਮਲਕੀਤ ਸਿੰਘ ਮਠਾਰੂ ਨੇ ਕਿਹਾ ਕਿ ਘਰ-ਘਰ ਜਾ ਕੇ ਕਾਂਗਰਸ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮਠਾਰੂ ਵਲੋਂ ਪਾਰਟੀ ਪ੍ਰਤੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਪਾਰਟੀ ਦੀ ਚਡ਼੍ਹਦੀ ਕਲਾ ਲਈ ਕੀਤੇ ਜਾ ਰਹੇ ਕੰਮ ’ਤੇ ਪਿੱਠ ਥਾਪਡ਼ਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਲੋਕਾਂ ਦੇ ਹੱਕ ਦੁਆਉਣ ਲਈ ਅਕਾਲੀ ਦਲ ਹਰੇਕ ਸੰਘਰਸ਼ ’ਚ ਸ਼ਾਮਲ ਹੋਣ ਲਈ ਤਿਆਰ ਹੈ।
