ਪੰਜਾਬ ਸਰਕਾਰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਨਾਗਰਾ
Saturday, Jan 19, 2019 - 10:05 AM (IST)
ਫਤਿਹਗੜ੍ਹ ਸਾਹਿਬ (ਬਖਸ਼ੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸਿਹਤ ਸਬੰਧੀ ਲੋਡ਼ਾਂ ਦੀ ਪੂਰਤੀ ਲਈ ਸਰਕਾਰ ਵਲੋਂ ਵਿਸੇਸ਼ ਕਦਮ ਚੁੱਕੇ ਜਾ ਰਹੇ ਹਨ। ਇਸੇ ਲਡ਼ੀ ਤਹਿਤ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਂਸਰ ਰਾਹਤ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹਲਕਾ ਫਤਿਹਗਡ਼੍ਹ ਸਾਹਿਬ ਸਮੇਤ ਪੂਰੇ ਜ਼ਿਲੇ ’ਚ ਹੁਣ ਤੱਕ ਕੈਂਸਰ ਦੇ 670 ਮਰੀਜ਼ਾਂ ਨੂੰ ਕਰੀਬ 6 ਕਰੋਡ਼ 66 ਲੱਖ ਰੁਪਏ ਤੋਂ ਵੱਧ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਸਕੀਮ ਅਧੀਨ ਕੈਂਸਰ ਮਰੀਜ਼ਾਂ ਨੂੰ ਇਲਾਜ ਲਈ 1 ਲੱਖ 50 ਹਜ਼ਾਰ ਰੁਪਏ ਤੱਕ ਦੀ ਮਾਲੀ ਮਦਦ ਦਿੱਤੀ ਜਾਂਦੀ ਹੈ। ਨਾਗਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਜਿੱਥੇ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਲਈ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ, ਉਥੇ ਹੀ ਕਾਲੇ ਪੀਲੀਏ (ਹੈਪੇਟਾਈਟਸ-ਸੀ) ਦਾ ਇਲਾਜ ਵੀ ਮੁੱਖ ਮੰਤਰੀ ਪੰਜਾਬ ਹੈਪੇਟਾਈਟਸ -ਸੀ ਰਾਹਤ ਫੰਡ ਸਕੀਮ ਅਧੀਨ ਸਰਕਾਰੀ ਹਸਪਤਾਲਾਂ ’ਚ ਮੁਫਤ ਕੀਤਾ ਜਾਂਦਾ ਹੈ। ਹੁਣ ਤੱਕ 115 ਮਰੀਜ਼ ਇਸ ਸਕੀਮ ਦਾ ਲਾਭ ਲੈ ਚੁੱਕੇ ਹਨ, ਜਿਨ੍ਹਾਂ ’ਚੋਂ 609 ਮਰੀਜ਼ ਬਿਲਕੁਲ ਠੀਕ ਹੋ ਚੁੱਕੇ ਹਨ ਤੇ 606 ਦਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਸਕੀਮ ਤਹਿਤ ਅਪ੍ਰੈਲ-2018 ’ਚ 5 ਲਾਭਪਾਤਰੀਆਂ ਨੂੰ 5 ਲੱਖ 14 ਹਜ਼ਾਰ 600 ਰੁਪਏ, ਮਈ ਦੌਰਾਨ 8 ਲਾਭਪਾਤਰੀਆਂ ਨੂੰ 10 ਲੱਖ 6 ਹਜ਼ਾਰ 500 ਰੁਪਏ, ਜੁਲਾਈ ’ਚ 7 ਲਾਭਪਾਤਰੀਆਂ ਨੂੰ 8 ਲੱਖ 66 ਹਜ਼ਾਰ ਰੁਪਏ, ਸਤੰਬਰ ਮਹੀਨੇ ’ਚ 8 ਕੇਸਾਂ ’ਚ 7 ਲੱਖ 77 ਹਜ਼ਾਰ 500 ਰੁਪਏ, ਅਕਤੂਬਰ ’ਚ 4 ਲਾਭਪਾਤਰੀਆਂ ਨੂੰ 4 ਲੱਖ 70 ਹਜ਼ਾਰ, ਨਵੰਬਰ ਮਹੀਨੇ ’ਚ 6 ਲਾਭਪਾਤਰੀਆਂ ਨੂੰ 7 ਲੱਖ 87 ਹਜ਼ਾਰ 700, ਦਸੰਬਰ ਮਹੀਨੇ ’ਚ 5 ਲਾਭਪਾਤਰੀਆਂ ਨੂੰ 7 ਲੱਖ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਕੈਂਸਰ ਦਾ ਇਲਾਜ ਕਰਵਾਉਣ ਲਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਅਧੀਨ ਮਰੀਜ਼ਾਂ ਨੂੰ ਇਹ ਸਹਾਇਤਾ ਰਾਸ਼ੀ ਆਨਲਾਈਨ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਮਰੀਜ਼ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕਿਸੇ ਵੀ ਹਸਪਤਾਲ ਤੋਂ ਜੇਕਰ ਇਲਾਜ ਕਰਵਾਉਂਦੇ ਹਨ ਤਾਂ ਉਨ੍ਹਾਂ ਦੇ ਇਲਾਜ ਦਾ 1 ਲੱਖ 50 ਹਜ਼ਾਰ ਤੱਕ ਦਾ ਖਰਚਾ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਰਾਹੀਂ ਦਿੱਤਾ ਜਾਂਦਾ ਹੈ।
