ਪੋਸਟਰ ਮੇਕਿੰਗ ਮੁਕਾਬਲੇ ’ਚੋਂ ਨਵਜੋਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
Saturday, Jan 19, 2019 - 10:05 AM (IST)
ਫਤਿਹਗੜ੍ਹ ਸਾਹਿਬ (ਜਗਦੇਵ)-ਪੰਜਾਬ ਕਾਲਜ ਆਫ ਕਾਮਰਸ ਐਂਡ ਐਗਰੀਕਲਚਰ, ਪਿੰਡ ਸਰਕੱਪਡ਼ਾ, ਚੁੰਨੀ ਕਲਾਂ, ਫਤਿਹਗਡ਼੍ਹ ਸਾਹਿਬ ਵਿਖੇ ਰੈੱਡ ਰਿਬਨ ਕਲੱਬ ਅਧੀਨ ਪ੍ਰਿੰਸੀਪਲ ਡਾ. ਅਨੀਤਾ ਸੋਨੀ ਦੀ ਅਗਵਾਈ ਹੇਠ ਐੱਚ. ਆਈ. ਵੀ/ ਏਡਜ਼ ਆਦਿ ਵਿਸ਼ੇ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ’ਚੋਂ ਨਵਜੋਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਤੇ ਗਗਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ’ਚ ਹਰ ਪੱਖੋਂ ਤਿਆਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਸਮੇਂ-ਸਮੇਂ ’ਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਮੁਕਾਬਲੇ ਕਰਵਾਏ ਜਾਂਦੇ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਨੋਡਲ ਅਫਸਰ ਰਾਜਦੀਪ ਕੌਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
