ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਅਮਲੋਹ ਪੁਲਸ ਨੇ ਕੀਤੀ ਵਾਹਨਾਂ ਦੀ ਚੈਕਿੰਗ

01/23/2019 10:07:52 AM

ਫਤਿਹਗੜ੍ਹ ਸਾਹਿਬ (ਗਰਗ)-ਸ਼ਹਿਰ ਅਮਲੋਹ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਮੌਕੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਵੱਲੋਂ ਆਪਣੀ ਪੁਲਸ ਪਾਰਟੀ ਸਮੇਤ ਮਿਲਨ ਪੈਲੇਸ ਅਮਲੋਹ ਦੇ ਨਜ਼ਦੀਕ ਨਾਕਾ ਲਗਾ ਕੇ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਰਾਜ ਕੁਮਾਰ ਨੇ ਕਿਹਾ ਕਿ ਚੈਕਿੰਗ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਗਲਤ ਅਨਸਰ ਦਿਖਾਈ ਦਿੰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ ਤਾਂ ਕਿ ਉਸਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਮੌਕੇ ਪੁਲਸ ਕਰਮਚਾਰੀ ਹਾਜ਼ਰ ਸਨ।

Related News