ਡਾ. ਹਰਜਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ

02/17/2019 3:40:25 AM

ਪਟਿਆਲਾ (ਰਾਜੇਸ਼)-ਪਿਸ਼ਾਬ ਰੋਗਾਂ ਦੇ ਉੱਘੇ ਮਾਹਰ ਡਾ. ਹਰਜਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਪਿਛਲੇ 23 ਸਾਲਾਂ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਉਹ ਮੈਡੀਕਲ ਖੇਤਰ ਦੀ ਉੱਚ ਯੋਗਤਾ ਐੈੱਮ. ਸੀ. ਐੈੱਚ. ਪ੍ਰਾਪਤ ਸੁਪਰ-ਸਪੈਸ਼ਲਿਸਟ ਹਨ। ®ਮੈਡੀਕਲ ਸਿੱਖਿਆ ’ਚ ਸਭ ਤੋਂ ਸੀਨੀਅਰ ਤੇ ਮਾਹਰ ਡਾ. ਹਰਜਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਉਨ੍ਹਾਂ ਉੱਪਰ ਪ੍ਰਗਟਾਏ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬ੍ਰਹਮ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੀ ਪੁਰਾਣੀ ਸਾਖ ਨੂੰ ਬਹਾਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ®ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਰਾਜਿੰਦਰਾ ਹਸਪਤਾਲ ਵਿਖੇ ਸੁਪਰ ਸਪੈਸ਼ਲਿਟੀ ਬਲਾਕ ਨੂੰ ਜਲਦੀ ਚਲਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਸਰਕਾਰ ਨੇ ਹਸਪਤਾਲ ਵਿਖੇ ਬੁਨਿਆਦੀ ਢਾਂਚਾ ਉਪਲਬਧ ਕਰਵਾ ਦਿੱਤਾ ਹੈ। ਹੁਣ ਇਸ ਨੂੰ ਵਰਤੋਂ ਵਿਚ ਲਿਆਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਸੁਪਰ ਸਪੈਸ਼ਲਿਟੀ ਬਲਾਕ ਤਿਆਰ ਹੁੰਦਿਆਂ ਹੀ ਇਥੇ ਯੂਰੋਲੋਜੀ, ਕਾਰਡੀਓਲੋਜੀ, ਨੈਫ਼ਰੋਲੋਜੀ, ਡਾਇਲਸਿਸ ਸੈਂਟਰ, ਬਾਅਦ ’ਚ ਨਿਊਰੋਲੋਜੀ ਮਾਹਰ ਆਉਣ ’ਤੇ ਤਬਦੀਲ ਕੀਤੇ ਜਾਣਗੇ।

Related News