ਕਾਲਜ ’ਚ ਵੱਖ-ਵੱਖ ਮੁਕਾਬਲੇ ਕਰਾਏ

03/13/2019 4:30:43 AM

ਫਤਿਹਗੜ੍ਹ ਸਾਹਿਬ (ਜਗਦੇਵ)- ਪੰਜਾਬ ਕਾਲਜ ਆਫ ਕਾਮਰਸ ਐਂਡ ਐਗਰੀਕਲਚਰ ਸਰਕੱਪਡ਼ਾ ਚੁੰਨੀ ਕਲਾਂ ਵਿਖੇ ਕੈਂਪ ਦੇ ਦੂਜੇ ਦਿਨ ਲੇਖ, ਸਲੋਗਨ ਰਾਈਟਿੰਗ, ਪੋਸਟਰ ਮੈਕਿੰਗ, ਭਾਸ਼ਣ ਪ੍ਰਤੀਯੋਗਤਾ ਦੇ ਮੁਕਾਬਲੇ ਕਰਵਾਏ ਗਏ। ਸਲੋਗਨ ਰਾਈਟਿੰਗ ’ਚ ਅਰਸ਼ਪ੍ਰੀਤ ਕੌਰ, ਪੋਸਟਰ ਮੇਕਿੰਗ ’ਚ ਮਨਿੰਦਰ ਕੌਰ ਤੇ ਭਾਸ਼ਣ ਪ੍ਰਤੀਯੋਗਤਾ ਵਿਚ ਲਖਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਸ਼ਾਮ ਦੇ ਸੈਸ਼ਨ ਵਿਚ ਵਲੰਟੀਅਰਜ਼ ਦੇ ਵੱਖ-ਵੱਖ ਵਿਸ਼ਿਆਂ ਉਪਰ ਕਵਿਤਾ ਲਿਖ ਕੇ ਕਵਿਤਾ ਉਚਾਰਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਸ਼ਵਦੀਪ ਸਿੰਘ ਨੇ ਪਹਿਲਾ ਤੇ ਨਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਤ ਵਿਚ ਪੰਜਾਬ ਕਾਲਜ ਆਫ ਕਾਮਰਸ ਐਂਡ ਐਗਰੀਕਲਚਰ ਦੇ ਪ੍ਰਿੰਸੀਪਲ ਡਾ. ਅਨੀਤਾ ਸੋਨੀ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਨੌਜਵਾਨ ਪੀਡ਼ੀ ਸਾਡਾ ਭਵਿੱਖ ਹੈ।

Related News