ਰੁਪਿੰਦਰ ਲੋਚਮ ਸ਼ਿਵ ਸੈਨਾ ਦੇ ਸੂਬਾ ਉਪ ਪ੍ਰਧਾਨ ਨਿਯੁਕਤ

03/26/2019 4:39:03 AM

ਪਟਿਆਲਾ (ਰਾਜੇਸ਼)-ਸ਼ਿਵ ਸੈਨਾ ਦੇ ਸੀਨੀਅਰ ਆਗੂ ਰੁਪਿੰਦਰ ਲੋਚਮ ਨੂੰ ਸ਼ਿਵ ਸੈਨਾ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਨੇ ਰੁਪਿੰਦਰ ਲੋਚਮ ਨੂੰ ਨਿਯੁਕਤੀ ਪੱਤਰ ਦਿੱਤਾ। ਜਨਰਲ ਸਕੱਤਰ ਜੋਗਿੰਦਰਪਾਲ ਜੱਗੀ ਨੇ ਦੱਸਿਆ ਕਿ ਰੁਪਿੰਦਰ ਲੋਚਮ ਨੂੰ ਪਾਰਟੀ ਦਾ ਉਪ ਪ੍ਰਧਾਨ ਬਣਾਉਣ ਦੇ ਨਾਲ-ਨਾਲ ਜ਼ਿਲਾ ਪਟਿਆਲਾ ਦਾ ਇੰਚਾਰਜ ਵੀ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਲੋਚਮ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ।