ਧਰਮਸੌਤ ਨੇ ਕਾਂਗਰਸ ਰੈਲੀ ਲਈ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ

Monday, Apr 01, 2019 - 04:13 AM (IST)

ਧਰਮਸੌਤ ਨੇ ਕਾਂਗਰਸ ਰੈਲੀ ਲਈ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ
ਪਟਿਆਲਾ (ਜਗਨਾਰ)-7 ਅਪ੍ਰੈਲ ਨੂੰ ਰਿਜ਼ਰਵ ਹਲਕਾ ਨਾਭਾ ਦੇ ਸ਼ਹਿਰ ਤੇ ਪਿੰਡਾਂ ਦੀ ਸਾਂਝੀ ਰੈਲੀ ਕਾਂਗਰਸ ਪਾਰਟੀ ਵੱਲੋਂ ਨਵੀਂ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਅੱਜ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਨਾਭਾ ਵਿਖੇ 7 ਅਪ੍ਰੈਲ ਨੂੰ ਹੋਣ ਵਾਲੀ ਰੈਲੀ ’ਚ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰ ਅਤੇ ਕੈਬਨਿਟ ਵਜ਼ੀਰ ਸ਼ਮੂਲੀਅਤ ਕਰਨਗੇ। ਕਾਂਗਰਸ ਪਾਰਟੀ ਦੀਆਂ ਪਿਛਲੇ 2 ਸਾਲਾਂ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਉਣਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਰੈਲੀ ਰਿਕਾਰਡਤੋਡ਼ ਹੋਵੇਗੀ। ਇਸ ਮੌਕੇ ਪਰਮਜੀਤ ਸਿੰਘ ਕੱਲਰਮਾਜਰੀ ਸੂਬਾ ਸਕੱਤਰ ਪੰਜਾਬ ਕਾਂਗਰਸ, ਹਰੀ ਸੇਠ ਸਾਬਕਾ ਪ੍ਰਧਾਨ, ਗੌਰਵ ਗਾਬਾ, ਹਨਦੀਪ ਸਿੰਘ ਹਨੀ ਪ੍ਰਧਾਨ, ਕੌਂਸਲਰ ਅਮਰਦੀਪ ਸਿੰਘ ਖੰਨਾ, ਸੁਰਿੰਦਰ ਸਿੰਘ ਸ਼ਿੰਦੀ, ਚਰਨਜੀਤ ਬਾਤਿਸ਼ ਸਿਆਸੀ ਸਕੱਤਰ ਕੈਬਨਿਟ ਮੰਤਰੀ ਅਤੇ ਬਾਬਾ ਬਚਿੱਤਰ ਸਿੰਘ ਆਦਿ ਕਾਂਗਰਸੀ ਵਰਕਰ ਮੌਜੂਦ ਸਨ।

Related News