ਸਪਰੇਅ ਕਰਦਿਆਂ ਕਿਸਾਨ ਨੂੰ ਦਵਾਈ ਚਡ਼੍ਹੀ, ਮੌਤ

Monday, Apr 01, 2019 - 04:15 AM (IST)

ਸਪਰੇਅ ਕਰਦਿਆਂ ਕਿਸਾਨ ਨੂੰ ਦਵਾਈ ਚਡ਼੍ਹੀ, ਮੌਤ
ਪਟਿਆਲਾ (ਦਰਦ)-ਸਬ-ਡਵੀਜ਼ਨ ਸਮਾਣਾ ਅਧੀਨ ਆਉਂਦੇ ਪਿੰਡ ਕਾਦਰਾਬਾਦ ਵਿਖੇ ਆਪਣੇ ਖੇਤਾਂ ’ਚ ਕੀਟਨਾਸ਼ਕ ਦਵਾਈ ਦਾ ਸਪਰੇਅ ਕਰਦੇ ਸਮੇਂ ਇਕ ਕਿਸਾਨ ਦੀ ਦਵਾਈ ਚਡ਼੍ਹਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਥਾਣਾ ਸਦਰ ਸਮਾਣਾ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਪਰਮਜੀਤ ਸਿੰਘ (60) ਪੁੱਤਰ ਰੂਪ ਸਿੰਘ ਦੇ ਲਡ਼ਕੇ ਗੁਰਪ੍ਰੀਤ ਸਿੰਘ ਦੇ ਬਿਆਨਾਂ ਅਨੁਸਾਰ ਉਸ ਦਾ ਪਿਤਾ ਖੇਤ ਵਿਚ ਹਰੇ ਚਾਰੇ ’ਤੇ ਕੀਟਨਾਸ਼ਕ ਦਵਾਈ ਦਾ ਛਿਡ਼ਕਾਅ ਕਰਨ ਗਿਆ ਸੀ। ਜਦੋਂ ਉਹ ਕਾਫੀ ਦੇਰ ਤੱਕ ਵਾਪਸ ਨਾ ਪਰਤਿਆ ਤਾਂ ਖੇਤ ਜਾ ਕੇ ਵੇਖਿਆ ਕਿ ਉਸ ਦਾ ਪਿਤਾ ਜ਼ਮੀਨ ’ਤੇ ਡਿੱਗਾ ਪਿਆ ਸੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Related News