ਹਲਕਾ ਅਮਲੋਹ ਅੰਦਰ ਕਾਂਗਰਸ ਨੂੰ ਵੱਡਾ ਝੱਟਕਾ
Monday, Apr 01, 2019 - 04:42 AM (IST)
ਫਤਿਹਗੜ੍ਹ ਸਾਹਿਬ (ਮੱਗੋ)-ਕਾਂਗਰਸ ਪਾਰਟੀ ਨੂੰ ਅੱਜ ਹਲਕਾ ਅਮਲੋਹ ਅੰਦਰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਦੇ ਪਿੰਡ ਬਰੋਂਗਾ ਬੁਲੰਦ ਦੇ ਇਕ ਦਰਜਨ ਪਰਿਵਾਰ ਕਾਂਗਰਸ ਸਰਕਾਰ ਦੀਆਂਂ ਮਾਡ਼ੀਆਂ ਨੀਤੀਆਂ ਤੇ ਝੂਠੇ ਵਾਅਦਿਆਂ ਨੂੰ ਦੇਖਦੇ ਹੋਏ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ’ਚ ਪਾਰਟੀ ਦਫਤਰ ਅਮਲੋਹ ਵਿਖੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਪਾਰਟੀ ’ਚ ਸ਼ਾਮਿਲ ਹੋਣ ’ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਤ ਵੀ ਕੀਤਾ ਗਿਆ। ਅੱਜ ਜਿਹਡ਼ੇ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ ਹਨ ਉਨ੍ਹਾਂ ’ਚ ਹਰਵਿੰਦਰ ਸਿੰਘ, ਪ੍ਰਿੰਸ ਰਾਠੌਰ, ਵਰਿੰਦਰ ਰਾਠੌਰ, ਸੰਦੀਪ ਕੁਮਾਰ ਨੰਬਰਦਾਰ, ਵਿਸ਼ਾਲ ਰਾਠੌਰ, ਕਰਮਜੀਤ ਸਿੰਘ, ਪ੍ਰਦੀਪ ਕੁਮਾਰ, ਰਮਨ ਕੁਮਾਰ, ਕਾਰਤਿਕ ਰਾਣਾ, ਸ਼ਿਵ ਚੰਦ, ਗੁਰਪਾਲ ਸਿੰਘ ਤੇ ਵੀਰ ਸਿੰਘ ਪ੍ਰਮੁੱਖ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਲੋਕ ਭਲਾਈ ਦੇ ਬੰਦ ਕੀਤੇ ਕੰਮਾਂ ਤੋਂ ਦੁਖੀ ਹੋ ਕੇ ਅੱਜ ਦੇ ਸਮੇਂ ਵੱਡੀ ਗਿਣਤੀ ’ਚ ਹਲਕੇ ਦੇ ਲੋਕ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਦਾ ਪਾਰਟੀ ’ਚ ਆਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਭਰਵਾਂ ਸਵਾਗਤ ਹੀ ਨਹੀਂ ਕਰਦੀ ਸਗੋਂ ਪਾਰਟੀ ਅੰਦਰ ਇਨ੍ਹਾਂ ਸ਼ਾਮਲ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਵੀ ਦਿੱਤਾ ਜਾਵੇਗਾ। ਇਸ ਮੌਕੇ ਸਰਕਲ ਪ੍ਰਧਾਨ ਜਥੇ. ਜਰਨੈਲ ਸਿੰਘ ਮਾਜਰੀ, ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਜ਼ਿਲਾ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ, ਸਾਬਕਾ ਸਰਪੰਚ ਸੁਰਜੀਤ ਸਿੰਘ ਬਰੋਂਗਾ, ਜਥੇ. ਹਰਬੰਸ ਸਿੰਘ ਬਡਾਲੀ, ਸਵਰਨ ਸਿੰਘ, ਜਥੇ. ਮਹਿੰਦਰ ਸਿੰਘ ਕੁੰਭ, ਗੁਰਜੰਟ ਸਿੰਘ, ਗਰਜਾ ਸਿੰਘ, ਧਰਮਪਾਲ ਭਡ਼ੀ ਪੀ. ਏ. ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
