ਅਕਾਲੀ ਦਲ ਦੀ ਮਜ਼ਬੂਤੀ ਲਈ ਮਿਹਨਤ ਕਰਨ ਵਾਲੇ ਨੌਜਵਾਨਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ : ਚੀਮਾ

Monday, Apr 01, 2019 - 04:42 AM (IST)

ਅਕਾਲੀ ਦਲ ਦੀ ਮਜ਼ਬੂਤੀ ਲਈ ਮਿਹਨਤ ਕਰਨ ਵਾਲੇ ਨੌਜਵਾਨਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ : ਚੀਮਾ
ਫਤਿਹਗੜ੍ਹ ਸਾਹਿਬ (ਜਗਦੇਵ)-ਸ਼੍ਰੋਮਣੀ ਯੂਥ ਅਕਾਲੀ ਦਲ ’ਚ ਨਵ-ਨਿਯੁਕਤ ਹੋਏ ਅਹੁਦੇਦਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਪੀ. ਏ. ਸੀ. ਮੈਂਬਰ ਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਗੁਰਮੀਤ ਸਿੰਘ ਚੀਮਾ ਵਲੋਂ ਪਿੰਡ ਕਰੀਮਪੁਰਾ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਪਰਮਜੀਤ ਸਿੰਘ ਭੰਗੂ ਜ਼ਿਲਾ ਸੀਨੀਅਰ ਮੀਤ ਪ੍ਰਧਾਨ, ਦਿਲਬਾਗ ਸਿੰਘ ਅਮਰਾਲਾ ਜ਼ਿਲਾ ਮੀਤ ਪ੍ਰਧਾਨ, ਸਰਬਪ੍ਰੀਤ ਸਿੰਘ ਕਲੌਡ਼ ਮੀਤ ਪ੍ਰਧਾਨ, ਕਰਮਜੀਤ ਸਿੰਘ ਰਾਜੂ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਹੈਪੀ ਬੱਸੀ ਮੀਤ ਪ੍ਰਧਾਨ, ਮਨਦੀਪ ਸਿੰਘ ਢੋਲੋਵੇਾਲ ਜ਼ਿਲਾ ਜਨਰਲ ਸਕੱਤਰ, ਸਤਨਾਮ ਸਿੰਘ ਸੱਤਾ ਰਾਏਪੁਰ ਜ਼ਿਲਾ ਜਰਨਲ ਸਕੱਤਰ, ਰਵਿੰਦਰ ਸਿੰਘ ਰਾਣਾ ਸਰਕਲ ਪ੍ਰਧਾਨ ਬੱਸੀ ਦਿਹਾਤੀ, ਕੁਲਵੰਤ ਸਿੰਘ ਸੈਂਪਲੀ ਸਰਕਲ ਪ੍ਰਧਾਨ ਚੁੰਨੀ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਕੇ ਕੰਮ ਕਰਨ ਵਾਲੇ ਤੇ ਟਕਸਾਲੀ ਪਰਿਵਾਰਾਂ ਨੂੰ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਸੂਚੀ ’ਚ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਥਾਪਡ਼ਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਜੋ ਵੀ ਲੋਕ ਸਭਾ ਹਲਕਾ ਫਤਿਹਗਡ਼੍ਹ ਸਾਹਿਬ ਲਈ ਪਾਰਟੀ ਉਮੀਦਵਾਰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ, ਉਸ ਦੀ ਤਨ-ਮਨ-ਧਨ ਨਾਲ ਮਦਦ ਕਰ ਕੇ ਵੱਡੀ ਗਿਣਤੀ ’ਚ ਕਾਮਯਾਬ ਕੀਤਾ ਜਾਵੇ ਤਾਂ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਤੋਂ ਸਾਰਾ ਵਰਗ ਨਿਰਾਸ਼ ਪਿਆ ਹੈ, ਕਿਉਂਕਿ ਜੋ ਸੱਤਾ ’ਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦੇ ਕੀਤੇ ਸਨ, ਉਹ ਹੁਣ ਤੱਕ ਪੂਰੇ ਨਹੀਂ ਹੋਏ ਕਿਸੇ ਵਰਗ ਨੂੰ ਕੋਈ ਸਹੂਲਤ ਨਹੀਂ ਦਿੱਤੀ ਗਈ, ਸਗੋਂ ਇਸ ਦੇ ਉਲਟ ਜੋ ਅਕਾਲੀ ਦਲ ਦੀ ਸਰਕਾਰ ਵਲੋਂ ਗਰੀਬ ਤੇ ਲੋਡ਼ਵੰਦ ਪਰਿਵਾਰਾਂ ਨੂੰ ਸਹੂਲਤਾਂ ਮਿਲਦੀਆਂ ਸਨ ਉਨ੍ਹਾਂ ਨੂੰ ਵੀ ਬੰਦ ਕਰ ਕੇ ਕੈਪਟਨ ਸਰਕਾਰ ਨੇ ਜਨਤਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਸ ਕਰ ਕੇ ਅੱਜ ਹਰੇਕ ਵਰਗ ਕੈਪਟਨ ਸਰਕਾਰ ਤੋਂ ਅੱਕ ਚੁੱਕਾ ਹੈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਗੁਰਮੀਤ ਸਿੰਘ ਚੀਮਾ ਨੂੰ ਵਿਸ਼ਵਾਸ ਦਿਵਾਉਂîਦਿਆਂ ਕਿਹਾ ਕਿ ਉਹ ਪਾਰਟੀ ਦੀ ਚਡ਼੍ਹਦੀ ਕਲਾ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਨਗੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਨੌਜਵਾਨ ਵੱਡੀ ਗਿਣਤੀ ’ਚ ਪਾਰਟੀ ਨਾਲ ਜੋਡ਼ਨਗੇ। ਇਸ ਮੌਕੇ ਮਾਰਕੀਟ ਕਮੇਟੀ ਬੱਸੀ ਪਠਾਣਾਂ ਦੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਸੋਢੀ, ਜ਼ੈਲਦਾਰ ਸਖਵਿੰਦਰ ਸਿੰਘ ਜ਼ਿਲਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਕਮਲਦੀਪ ਸਿੰਘ ਬਾਜਵਾ, ਦਵਿੰਦਰ ਸਿੰਘ ਮਾਜਰੀ, ਜਗਤਾਰ ਸਿੰਘ ਦਮਹੇਡ਼ੀ, ਹਰਿੰਦਰ ਸਿੰਘ ਕੁੱਕੀ, ਹਰਨੇਕ ਸਿੰਘ ਬਡਾਲੀ ਜ਼ਿਲਾ ਪ੍ਰਚਾਰ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸਰਕਲ ਪ੍ਰਧਾਨ ਸ਼ਹਿਰੀ ਰਮਨ ਗੁਪਤਾ ਤੇ ਰਵਿੰਦਰਪਾਲ ਸਿੰਘ ਬੱਸੀ ਅਦਿ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਵੀ ਹਾਜ਼ਰ ਸਨ।

Related News