ਸਰਕਾਰੀ ਐਲੀਮੈਂਟਰੀ ਸਕੂਲ, ਧੀਰਪੁਰ ਦਾ ਸਾਲਾਨਾ ਨਤੀਜਾ ਐਲਾਨਿਆ
Monday, Apr 01, 2019 - 04:42 AM (IST)
ਫਤਿਹਗੜ੍ਹ ਸਾਹਿਬ (ਜਗਦੇਵ)-ਸਰਕਾਰੀ ਐਲੀਮੈਂਟਰੀ ਸਕੂਲ, ਧੀਰਪੁਰ ਵਿਖੇ ਬੱਚਿਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਮੌਕੇ ਪਿੰਡ ਧੀਰਪੁਰ ਦੀ ਸਰਪੰਚ ਸ਼੍ਰੀਮਤੀ ਜਸਵਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦਾ ਨਤੀਜਾ ਸਕੂਲ ਇੰਚਾਰਜ ਸ਼੍ਰੀਮਤੀ ਗੁਰਦੀਸ਼ ਕੌਰ ਤੇ ਅਧਿਆਪਕਾ ਅੰਜੂ ਬਾਲਾ ਵਲੋਂ ਐਲਾਨਿਆ ਗਿਆ। ਇਸ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਤੇ 68 ਫੀਸਦੀ ਬੱਚਿਆਂ ਨੇ ਏ ਗਰੇਡ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਇੰਜਾਰਜ ਗੁਰਦੀਸ਼ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪਡ਼੍ਹਾਉਣ, ਕਿਉਂਕਿ ਸਰਕਾਰੀ ਸਕੂਲਾਂ ’ਚ ਪਡ਼੍ਹਿਆ-ਲਿਖਿਆਂ ਸਟਾਫ਼ ਹੋਣ ਦੇ ਨਾਲ-ਨਾਲ ਸਰਕਾਰ ਵੀ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਉਪਰਾਲੇ ਕਰ ਰਹੀ ਹੈ। ਇਸ ਪ੍ਰੋਗਰਾਮ ’ਚ ਪਿੰਡ ਦੇ ਪੰਚ, ਨੰਬਰਦਾਰ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਰਹੇ। ਇਸ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਅਕਵਿੰਦਰ ਕੌਰ, ਕਮੇਟੀ ਮੈਂਬਰ ਤੇ ਬੱਚਿਆਂ ਦੇ ਮਾਪੇ ਹਾਜ਼ਰ ਰਹੇ। ਪ੍ਰੋਗਰਾਮ ਦੇ ਅਖੀਰ ’ਚ ਸਕੂਲ ਇੰਚਾਰਜ ਸ਼੍ਰੀਮਤੀ ਗੁਰਦੀਸ਼ ਕੌਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
