ਸਾਨੂੰ ਲੋਡ਼ਵੰਦ ਮਰੀਜ਼ਾਂ ਦੀ ਮਦਦ ਕਰਨੀ ਚਾਹੀਦੀ : ਨੋਨੀ ਜੱਲ੍ਹਾ
Monday, Apr 01, 2019 - 04:43 AM (IST)
ਫਤਿਹਗੜ੍ਹ ਸਾਹਿਬ (ਜ.ਬ.)-ਸਾਨੂੰ ਲੋਡ਼ਵੰਦ ਮਰੀਜ਼ਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ, ਤਾਂ ਕਿ ਕੋਈ ਵੀ ਲੋਡ਼ਵੰਦ ਮਰੀਜ਼ ਇਲਾਜ ਤੋਂ ਵਾਂਝਾ ਨਾ ਰਹਿ ਸਕੇ। ਇਹ ਗੱਲ ਯੂਥ ਕਾਂਗਰਸ ਹਲਕਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਜੱਲ੍ਹਾ ਨੇ ਪਿੰਡ ਮੰਢੋਰ ਵਿਖੇ ਲਗਾਏ ਅੱਖਾਂ ਦੇ ਮੁਫਤ ਜਾਂਚ ਕੈਂਪ ਦਾ ਉਦਘਾਟਨ ਕਰਨ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦਾ ਮੁੱਢਲਾ ਫਰਜ਼ ਬਣਦਾ ਕਿ ਉਹ ਆਪਣੀ ਨੇਕ ਕਮਾਈ ’ਚੋਂ ਦਸਵੰਧ ਕੱਢਦੇ ਹੋਏ ਜ਼ਰੂਰਤਮੰਦਾਂ ਦੀ ਭਲਾਈ ’ਤੇ ਜ਼ਰੂਰ ਲਗਾਵੇ। ਇਸ ਮੌਕੇ ਗੁਰਦੀਪ ਸਿੰਘ, ਹਰਚੰਦ ਸਿੰਘ, ਸਤਪਾਲ ਵਰਮਾ, ਮਿੰਦਰ ਸਿੰਘ, ਗੁਰਤੇਜ ਸਿੰਘ ਮੁੱਲਾਂਪੁਰ ਕਲਾਂ, ਪ੍ਰਦੀਪ ਸਿੰਘ, ਬਹਾਦਰ ਸਿੰਘ ਸਾਬਕਾ ਸਰਪੰਚ, ਸੁਦਾਗਰ ਸਿੰਘ, ਦੀਪਕ ਵਰਮਾ, ਰਸ਼ੀਦ ਖਾਂ, ਬਲਵਿੰਦਰ ਸਿੰਘ ਨੰਬਰਦਾਰ, ਤਲਵਿੰਦਰ ਸਿੰਘ ਤੇ ਗੁਰਮੁਖ ਸਿੰਘ ਆਦਿ ਹਾਜ਼ਰ ਸਨ।
