ਓਮ ਪ੍ਰਕਾਸ਼ ਗੁਪਤਾ ਮੀਤ ਪ੍ਰਧਾਨ ਥਾਪੇ
Monday, Apr 01, 2019 - 04:43 AM (IST)

ਫਤਿਹਗੜ੍ਹ ਸਾਹਿਬ (ਮੱਗੋ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਮੰਡੀ ਗੋਬਿੰਦਗਡ਼੍ਹ ਦੇ ਪ੍ਰਧਾਨ ਓਮ ਪ੍ਰਕਾਸ਼ ਗੁਪਤਾ ਸਾਬਕਾ ਕੌਂਸਲਰ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਸਟੇਟ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਜਾਣਕਾਰੀ ਹੈ। ਇਸ ਸਬੰਧੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਮੰਡੀ ਗੋਬਿੰਦਗਡ਼੍ਹ ਦੇ ਜਨਰਲ ਸਕੱਤਰ ਸੁਰੇਸ਼ ਸ਼ਰਮਾ, ਖਜ਼ਾਨਚੀ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਲੁਧਿਆਣਾ ’ਚ ਕੀਤਾ ਗਿਆ ਸੀ, ਜਿਸ ਦੀ ਅਗਵਾਈ ਮੰਡਲ ਦੇ ਸਟੇਟ ਜਨਰਲ ਸਕੱਤਰ ਸੁਨੀਲ ਮਹਿਰਾ ਨੇ ਕੀਤੀ। ਇਸ ਦੌਰਾਨ ਸੂਬਾ ਪ੍ਰਧਾਨ ਪਿਆਰੇ ਲਾਲ ਸੇਠ ਨੇ ਓ. ਪੀ. ਗੁਪਤਾ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸੂਬਾਈ ਮੀਤ ਪ੍ਰਧਾਨ ਬਣਾਏ ਜਾਣ ਦਾ ਐਲਾਨ ਸਰਬਸੰਮਤੀ ਨਾਲ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਚੋਣਾਂ ਵਿਚ ਵੱਡੇ-ਵੱਡੇ ਐਲਾਨ ਕਰ ਰਹੇ ਹਨ ਕਿ ਸਾਡੀ ਸਰਕਾਰ ਹਰ ਗਰੀਬ ਨੂੰ 72000 ਰੁਪਏ ਸਾਲ ਦੀ ਵਿੱਤੀ ਮਦਦ ਦੇਵੇਗੀ। ਉਸ ਦੇ ਉਲਟ ਪੰਜਾਬ ਕਾਂਗਰਸ ਸਰਕਾਰ ਨੇ ਇਕ ਨਾਦਰਸ਼ਾਹੀ ਫਰਮਾਨ ਜਾਰੀ ਕੀਤਾ ਹੈ, ਜਿਸ ’ਚ ਸਾਲ ਦਾ ਢਾਈ ਲੱਖ ਤੋਂ ਜ਼ਿਆਦਾ ਕਮਾਉਣ ਵਾਲੇ ਨੂੰ 200 ਰੁਪਏ ਪ੍ਰਤੀ ਮਹੀਨਾ ਪੰਜਾਬ ਸਰਕਾਰ ਨੂੰ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ 31 ਮਾਰਚ 2019 ਤੱਕ ਇਹ ਪੈਸਾ ਪੰਜਾਬ ਸਰਕਾਰ ਦੇ ਇਸ ਨਾਦਰਸ਼ਾਹੀ ਫਰਮਾਨ ਦੇ ਖਿਲਾਫ਼ ਪੰਜਾਬ ਪ੍ਰਦੇਸ਼ ਵਪਾਰ ਮੰਡਲ ਡਟਵਾਂ ਵਿਰੋਧ ਕਰੇਗਾ ਤੇ ਪੰਜਾਬ ਸਰਕਾਰ ਤੋਂ ਇਹ ਫਰਮਾਨ ਵਾਪਸ ਕਰਵਾਏਗਾ।