ਸੰਗਤਾਂ ਨੂੰ ਖੰਡੇ-ਬਾਟੇ ਦਾ ਅੰਮ੍ਰਿਤ ਛਕਣ ਲਈ ਪ੍ਰੇਰਿਆ
Monday, Apr 15, 2019 - 04:03 AM (IST)

ਪਟਿਆਲਾ (ਅਵਤਾਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਬੋਹਡ਼ ਸਾਹਿਬ ਚਾਸਵਾਲ ਵਿਖੇ ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਧਾਰਮਕ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਖੰਡੇ-ਬਾਟੇ ਦਾ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਾਤਪਾਤ ਦਾ ਵਿਤਕਰਾ ਦੂਰ ਕਰਨ ਦਾ ਸੰਦੇਸ਼ ਦਿੱਤਾ। ਸਾਨੂੰ ਉਨ੍ਹਾਂ ਦੇ ਦਰਸਾਏ ਹੋਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ ਦੇ ਪ੍ਰਕਾਸ਼ ਦਿਹਾਡ਼ੇ ਅਤੇ ਸ਼ਹੀਦੀ ਦਿਹਾਡ਼ੇ ਰਲਮਿਲ ਕੇ ਮਨਾਉਣੇ ਚਾਹੀਦੇ ਹਨ। ਪ੍ਰਬੰਧਕਾਂ ਵੱਲੋਂ ਸਮਾਜ-ਸੇਵੀ ਕੰਮਾਂ ਵਿਚ ਮੋਹਰੀ ਅੰਗਰੇਜ਼ ਸਿੰਘ ਅਤੇ ਪਰਿਵਾਰ ਦਾ ਸਿਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਖੱਟਡ਼ਾ, ਦਰਸ਼ਨ ਸਿੰਘ ਖਾਲਸਾ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ, ਜੈਮਲ ਸਿੰਘ, ਗੁਰਦੀਪ ਸਿੰਘ, ਸਾ. ਸਰਪੰਚ ਨਛੱਤਰ ਸਿੰਘ, ਅਮਰ ਸਿੰਘ, ਰੋਹੀ ਰਾਮ ਸਿੰਘ, ਹਰਦੀਪ ਸਿੰਘ ਨੀਟੂ, ਸੁਖਵਿੰਦਰ ਸਿੰਘ ਫੋਰਮੈਨ ਅਤੇ ਸੁਖਦੇਵ ਸਿੰਘ ਡਕੌਂਦੇ ਵਾਲੇ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਸਮਾਗਮ ਉਪਰੰਤ ਅਤੁੱਟ ਲੰਗਰ ਵੀ ਵਰਤਿਆ। ਸਟੇਜ ਸਕੱਤਰ ਦੀ ਭੂਮਿਕਾ ਭਾਈ ਗੁਰਸੇਵਕ ਸਿੰਘ ਨੇ ਬਾਖੂਬੀ ਨਿਭਾਈ।