ਸਰਕਾਰੀ ਕਾਲਜ ’ਚ ਵੋਟਰ ਜਾਗਰੂਕਤਾ ਸੈਮੀਨਾਰ
Monday, Apr 15, 2019 - 04:04 AM (IST)

ਪਟਿਆਲਾ (ਜ. ਬ.)-ਸਰਕਾਰੀ ਕਾਲਜ ਘਨੌਰ ਵਿਖੇ ਸਵੀ ਨੋਡਲ ਅਫਸਰ ਅਸਿਸਟੈਂਟ ਪ੍ਰੋਫੈਸਰ ਪੁਸ਼ਪਿੰਦਰ ਸਿੰਘ ਦੀ ਦੇਖ-ਰੇਖ ਅਤੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਵੋਟਰ ਅਤੇ ਏ. ਵੀ. ਐੈੱਮ. ਜਾਗਰੂਕਤਾ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ’ਚ ਮੁੱਖ ਮਹਿਮਾਨ ਵਜੋਂ ਸੁਰਿੰਦਰ ਸਿੰਘ ਸਹਾਇਕ ਰਿਟਰਨਿੰਗ ਅਫਸਰ-ਕਮ-ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਾਜਪੁਰਾ ਅਤੇ ਗੁਰਦਰਸ਼ਨ ਸਿੰਘ ਖਰੌਡ਼ ਏ. ਆਰ. ਓ-ਕਮ-ਨਾਇਬ ਤਹਿਸੀਲਦਾਰ ਘਨੌਰ ਨੇ ਸ਼ਿਰਕਤ ਕੀਤੀ। ਉਨ੍ਹਾਂ ਸੰਬੋਧਨ ’ਚ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਮੁਕਾਬਲੇ ਵੀ ਕਰਵਾਏ। ਵਿਦਿਆਰਥੀਆਂ ਨੂੰ ਏ. ਵੀ. ਐੈੱਮ. ਮਸ਼ੀਨ ’ਤੇ ਵੋਟਾਂ ਪਾਉਣ ਸਬੰਧੀ ਟ੍ਰੇਨਿੰਗ ਵੀ ਦਿੱਤੀ। ਪ੍ਰਿੰਸੀਪਲ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮੇਂ ਡਾ. ਤੇਗਿੰਦਰ ਕੁਮਾਰ, ਦਵਿੰਦਰ ਸਿੰਘ, ਗੁਰਤੇਜ ਸਿੰਘ, ਮਨਪ੍ਰੀਤ ਸਿੰਘ ਅਤੇ ਸਾਹਿਬ ਸਿੰਘ ਸਮੇਤ ਕਾਲਜ ਸਟਾਫ ਹਾਜ਼ਰ ਸੀ।