ਅਕਾਲੀ ਦਲ ਨੂੰ ਪਟਿਆਲਵੀ ਕਦੇ ਮੁਆਫ ਨਹੀਂ ਕਰਨਗੇ : ਪ੍ਰਨੀਤ ਕੌਰ

04/20/2019 4:24:35 AM

ਪਟਿਆਲਾ (ਰਾਜੇਸ਼)-ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਅਕਾਲੀਆਂ ਨੇ ਪਟਿਆਲਾ ਦੇ ਵਿਕਾਸ ਕਾਰਜ ਮੁਕੰਮਲ ਠੱਪ ਰੱਖੇ ਹਨ। ਪਟਿਆਲਾ ਨਾਲ ਸਿਆਸੀ ਦੁਸ਼ਮਣੀ ਕੱਢੀ ਹੈ। ਇਸ ਕਰ ਕੇ ਪਟਿਆਲਾ ਦੇ ਲੋਕ ਅਕਾਲੀ ਦਲ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਪਟਿਆਲਾ ਵਿਰੋਧੀ ਰਿਹਾ ਹੈ। ਪਟਿਆਲਾ ਲੋਕ ਸਭਾ ਹਲਕੇ ’ਚ ਪੈਂਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਦਾ ਵਿਕਾਸ ਹਮੇਸ਼ਾ ਹੀ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਖਾਸ ਕਰ ਕੇ ਕੈ. ਅਮਰਿੰਦਰ ਸਿੰਘ ਸਰਕਾਰ ਸਮੇਂ ਹੋਇਆ ਹੈ। ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਪਟਿਆਲਾ ਦੇ ਵਿਕਾਸ ਕਾਰਜ ਠੱਪ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਤਾ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੈ। ਮੁੱਖ ਮੰਤਰੀ ਪਟਿਆਲਾ ਦੇ ਹਨ। ਇਸ ਕਰ ਕੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਲੋਕ ਪਟਿਆਲਾ ਤੋਂ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ।

Related News