ਕਾਲਜ ਯੂਥ ਕਲੱਬ ਨੇ ਕਰਵਾਈ ਅੰਤਰ ਕਾਲਜ ਪ੍ਰਤੀਯੋਗਤਾ

04/20/2019 4:52:44 AM

ਫਤਿਹਗੜ੍ਹ ਸਾਹਿਬ (ਜਗਦੇਵ)-ਪੰਜਾਬ ਕਾਲਜ ਆਫ ਕਾਮਰਸ ਐਂਡ ਐਗਰੀਕਲਚਰ ਦੇ ਕਾਲਜ ਯੂਥ ਕਲੱਬ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਤਿਹਗਡ਼੍ਹ ਸਾਹਿਬ ਦੇ ਸਹਿਯੋਗ ਨਾਲ ਅੰਤਰ ਕਾਲਜ ਪ੍ਰਤੀਯੋਗਤਾ ਕਰਵਾਈ ਗਈ, ਜਿਸ ’ਚ ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਇਸ ਦੇ ਵਿਸ਼ੇ ਦਾਜ ਤੋਂ ਪ੍ਰਹੇਜ਼, ਮਤਦਾਨ ਤੇ ਇਸਤਰੀ ਜਾਤੀ ਦਾ ਸਨਮਾਨ ਰੱਖੇ ਗਏ। ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ਗਰੁੱਪ ਆਫ ਕਾਲਜ ਦੇ ਕਾਮਰਸ, ਐਜੂਕੇਸ਼ਨ ਤੇ ਲਾਅ ਤਿੰਨੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚਡ਼੍ਹ ਕੇ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ’ਚ ਜਸਪ੍ਰੀਤ ਕੌਰ, ਅਕਾਂਕਸ਼ਾ ਡੋਗਰਾ ਤੇ ਰਮਨਦੀਪ ਕੌਰ ਤੇ ਸਲੋਗਨ ਰਾਈਟਿੰਗ ਮੁਕਾਬਲੇ ’ਚ ਸ਼ਗਨਪ੍ਰੀਤ ਕੌਰ, ਅਮਨਪ੍ਰੀਤ ਕੌਰ ਤੇ ਪਰਮਿੰਦਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪੰਜਾਬ ਗੱਰੁਪ ਆਫ ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਅਨੀਤਾ ਸੋਨੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਅੱਗੇ ਤੋਂ ਵੀ ਅਜਿਹੀਆ ਪ੍ਰਤੀਯੋਗਿਤਾਵਾਂ ’ਚ ਹਿੱਸਾ ਲੈਣ ਲਈ ਪ੍ਰੇਰਿਆ। ਇਸ ਸਮੇਂ ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਬੇਅੰਤਜੀਤ ਕੌਰ, ਨੋਡਲ ਅਫਸਰ ਰਾਜਦੀਪ ਕੌਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Related News