ਨਾਜਾਇਜ਼ ਸ਼ਰਾਬ ਸਮੇਤ ਅੜਿੱਕੇ

04/22/2019 4:22:18 AM

ਪਟਿਆਲਾ (ਬਲਜਿੰਦਰ, ਰਾਣਾ)-ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ ’ ਤੇ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਤਾਂ ਜੋ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਿਆ ਜਾ ਸਕੇ। ਇਸ ਤਹਿਤ ਸ਼ੁਤਰਾਣਾ ਥਾਣਾ ਪੁਲਸ ਵੱਲੋਂ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਥਾਣਾ ਮੁਖੀ ਇੰਸ. ਨਰਿੰਦਰਪਾਲ ਸਿੰਘ ਨੇ ਦਸਿਆ ਕਿ ਏ. ਐੱਸ. ਆਈ. ਸ਼ੇਰ ਸਿੰਘ ਆਪਣੀ ਟੀਮ ਨਾਲ ਕੌਮੀ ਰਾਜ ਮਾਰਗ ’ਤੇ ਗਸ਼ਤ ਕਰ ਰਹੇ ਸਨ। ਗੁਪਤ ਸੂਚਨਾ ਦੇ ਆਧਾਰ ’ਤੇ ਇਕ ਮਾਰੂਤੀ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ’ਚੋਂ 240 ਦੇ ਕਰੀਬ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲਸ ਵੱਲੋਂ ਕਾਰ ਚਾਲਕ ਸਰਬਜੀਤ ਸਿੰਘ ਵਾਸੀ ਸੇਖਾ (ਬਰਨਾਲਾ) ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।