ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵਲੋਂ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਵਿਖੇ ਚੈਕਿੰਗ
Monday, Apr 22, 2019 - 04:44 AM (IST)
![ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵਲੋਂ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਵਿਖੇ ਚੈਕਿੰਗ](https://static.jagbani.com/multimedia/04_44_14937846321fgsbakshi01.jpg)
ਫਤਿਹਗੜ੍ਹ ਸਾਹਿਬ (ਬਖਸ਼ੀ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪੁਲਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਤੇ ਐੱਸ.ਪੀ. (ਡੀ) ਹਰਪਾਲ ਸਿੰਘ ਦੇ ਆਦੇਸ਼ਾਂ ’ਤੇ ਥਾਣਾ ਫਤਿਹਗਡ਼੍ਹ ਸਾਹਿਬ, ਥਾਣਾ ਸਰਹਿੰਦ, ਜੀ. ਆਰ. ਪੀ. ਤੇ ਆਰ. ਪੀ. ਐੱਫ. ਵਲੋਂ ਸਾਂਝੇ ਤੌਰ ’ਤੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਥਾਣਾ ਫਤਿਹਗਡ਼੍ਹ ਸਾਹਿਬ ਦੇ ਐੱਸ. ਐੱਚ. ਓ. ਵਿਨੋਦ ਕੁਮਾਰ, ਥਾਣਾ ਸਰਹਿੰਦ ਦੇ ਐੱਸ. ਐੱਚ. ਓ. ਰਜਨੀਸ਼ ਸੂਦ, ਪੁਲਸ ਚੌਕੀ ਸਰਹਿੰਦ ਮੰਡੀ ਦੇ ਇੰਚਾਰਜ ਗੁਰਮੀਤ ਕੁਮਾਰ ਸੈਣੀ, ਜੀ. ਆਰ. ਪੀ. ਦੇ ਥਾਣੇਦਾਰ ਪ੍ਰਸ਼ੋਤਮ ਕੁਮਾਰ ਤੇ ਆਰ. ਪੀ. ਐੱਫ. ਦੇ ਅਧਿਕਾਰੀਆਂ ਸਮੇਤ ਪੁਲਸ ਪਾਰਟੀ ਵੱਡੀ ਗਿਣਤੀ ’ਚ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਵਲੋਂ ਸ਼ਹਿਰ ਦੇ ਬੱਸ ਸਟੈਂਡ ’ਚ ਵੀ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ। ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦੇਵੇ ਜਾਂ ਕੋਈ ਲਾਵਾਰਸ ਪਈ ਵਸਤੂ ਮਿਲੇ ਤਾਂ ਉਸ ਸਬੰਧੀ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਥਾਂ-ਥਾਂ ’ਤੇ ਵਿਸ਼ੇਸ਼ ਨਾਕਾਬੰਦੀਆਂ ਕਰ ਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਵੀ ਕੀਤੀ ਜਾ ਰਹੀ ਹੈ।