ਪਟਿਆਲਾ 'ਚ ਇਨਸਾਨੀਅਤ ਸ਼ਰਮਸਾਰ, 2 ਸਾਲਾ ਬੱਚੀ ਨਾਲ ਜਬਰ-ਜ਼ਨਾਹ

Monday, Apr 08, 2019 - 11:51 AM (IST)

ਪਟਿਆਲਾ 'ਚ ਇਨਸਾਨੀਅਤ ਸ਼ਰਮਸਾਰ, 2 ਸਾਲਾ ਬੱਚੀ ਨਾਲ ਜਬਰ-ਜ਼ਨਾਹ

ਪਟਿਆਲਾ (ਬਲਜਿੰਦਰ) : ਪਟਿਆਲਾ 'ਚ 2 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਆਨਾਜ ਮੰਡੀ ਦੀ ਪੁਲਸ ਨੇ ਅਮਰਜੀਤ ਸਿੰਘ ਨਿਵਾਸੀ ਇੰਦਰਾ ਕਾਲੋਨੀ ਪਟਿਆਲਾ ਵਿਰੁੱਧ 376 ਆਈ.ਪੀ.ਸੀ. ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਬੱਚੀ ਦੀ ਮਾਂ ਨੇ ਇਸ ਮਾਮਲੇ ਵਿਚ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਵਿਅਕਤੀ ਉਸ ਦੀ 2 ਸਾਲ ਦੀ ਬੱਚੀ ਨੂੰ ਖਿਡਾਉਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ ਅਤੇ ਉਥੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

cherry

Content Editor

Related News