ਪਟਿਆਲਾ ਜ਼ਿਲ੍ਹੇ ’ਚ 25 ਹੋਰ ਕੋਰੋਨਾ ਪਾਜ਼ੇਟਿਵ, 25 ਹੋਏ ਤੰਦਰੁਸਤ

Wednesday, Jan 06, 2021 - 12:53 AM (IST)

ਪਟਿਆਲਾ ਜ਼ਿਲ੍ਹੇ ’ਚ 25 ਹੋਰ ਕੋਰੋਨਾ ਪਾਜ਼ੇਟਿਵ, 25 ਹੋਏ ਤੰਦਰੁਸਤ

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ ਅੱਜ 25 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਪ੍ਰਾਪਤ 1024 ਕਰੀਬ ਰਿਪੋਰਟਾਂ ’ਚੋਂ 25 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਮਿਸ਼ਨ ਫਤਿਹ ਤਹਿਤ ਜ਼ਿਲੇ ਦੇ 25 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਇਕ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਵੀ ਹੋਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 224 ਹੈ।

ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਪਟਿਆਲਾ ਦੇ ਪ੍ਰੇਮ ਨਗਰ ਦਾ ਰਹਿਣ ਵਾਲਾ 58 ਸਾਲ ਪੁਰਸ਼ ਸੀ, ਜੋ ਕਿ ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਦਾ ਮਰੀਜ਼ ਸੀ, ਦੀ ਮੌਤ ਹੋਣ ਕਾਰਣ ਜ਼ਿਲੇ ’ਚ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 489 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 1520 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।

ਕੁੱਲ ਪਾਜ਼ੇਟਿਵ 15860

ਠੀਕ ਹੋਏ 15147

ਐਕਟਿਵ ਕੇਸ 224

ਮੌਤਾਂ 489


author

Bharat Thapa

Content Editor

Related News