ਪਟਿਆਲਾ ਜ਼ਿਲ੍ਹੇ ''ਚ ਕੋਰੋਨਾ ਦੇ 55 ਨਵੇਂ ਮਾਮਲੇ ਆਏ ਸਾਹਮਣੇ
Monday, Dec 14, 2020 - 12:12 AM (IST)
ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 55 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 1508 ਦੇ ਕਰੀਬ ਰਿਪੋਰਟਾਂ ’ਚੋਂ 55 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 15237 ਹੋ ਗਈ ਹੈ। ਜ਼ਿਲ੍ਹੇ ਦੇ 44 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਹੁਣ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 14355 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਨਹੀਂ ਹੋਈ। ਜ਼ਿਲ੍ਹੇ ’ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 428 ਹੈ।