ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 91 ਨਵੇਂ ਮਾਮਲੇ ਆਏ ਸਾਹਮਣੇ

10/02/2020 10:27:22 PM

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ ਅੱਜ 91 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 1450 ਦੇ ਕਰੀਬ ਰਿਪੋਰਟਾਂ ’ਚੋਂ 91 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਸ ਤਰ੍ਹਾਂ ਹੁਣ ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 11,727 ਹੋ ਗਈ ਹੈ। ‘ਮਿਸ਼ਨ ਫਤਿਹ’ ਤਹਿਤ ਅੱਜ ਜ਼ਿਲੇ ਦੇ 107 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜ਼ਿਲੇ ’ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 10,233 ਹੋ ਗਈ ਹੈ। ਪਾਜ਼ੇਟਿਵ ਕੇਸਾਂ ’ਚੋਂ 3 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 328 ਹੋ ਗਈ ਹੈ ਅਤੇ 10,233 ਕੇਸ ਠੀਕ ਹੋ ਚੁੱਕੇ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1166 ਹੈ। ਉਨ੍ਹਾਂ ਦੱਸਿਆ ਕਿ 87.25 ਫੀਸਦੀ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ। ਬਾਕੀ ਮਰੀਜ਼ ਸਿਹਤ ਯਾਬੀ ਵੱਲ ਹਨ।

ਇਨ੍ਹਾਂ ਇਲਾਕਿਆਂ ’ਚੋਂ ਮਿਲੇ ਮਰੀਜ਼

ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 91 ਕੇਸਾਂ ’ਚੋਂ 43 ਪਟਿਆਲਾ ਸ਼ਹਿਰ, 3 ਸਮਾਣਾ, 5 ਰਾਜਪੁਰਾ, 10 ਨਾਭਾ, ਬਲਾਕ ਭਾਦਸੋਂ ਤੋਂ 8, ਬਲਾਕ ਕੋਲੀ ਤੋਂ 4, ਬਲਾਕ ਕਾਲੋਮਾਜਰਾ ਤੋਂ 3, ਬਲਾਕ ਹਰਪਾਲਪੁਰ ਤੋਂ 4, ਬਲਾਕ ਦੁਧਨਸਾਧਾਂ ਤੋਂ 3 ਅਤੇ ਬਲਾਕ ਸ਼ੁੱਤਰਾਣਾ ਤੋਂ 8 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ’ਚੋਂ 9 ਪਾਜ਼ੇਟਿਵ ਕੇਸਾਂ ਦੇ ਸੰਪਰਕ ’ਚ ਆਉਣ ਅਤੇ 82 ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ਵਿਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਿਲ ਹਨ।

ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੀ ਗਰਿੱਡ ਕਾਲੋਨੀ, ਵਾਟਰ ਵਰਕਸ ਕਾਲੋਨੀ, ਓਲਡ ਤ੍ਰਿਪਡ਼ੀ, ਪੰਜਾਬੀ ਯੁਨੀਵਰਸਿਟੀ, ਨੇਡ਼ੇ ਡਵੀਜ਼ਨ ਨੰਬਰ 4, ਚਿਨਾਰ ਬਾਗ, ਸੁਲਰ ਕਾਲੋਨੀ, ਅਰਬਨ ਅਸਟੇਟ 1, ਬਗੀਚੀ ਮੰਗਲ ਦਾਸ, ਵਿਜੇ ਨਗਰ, ਅੰਬਿਕਾ ਐਨਕਲੇਵ, ਪ੍ਰਤਾਪ ਨਗਰ, ਸੈਂਚੁਰੀ ਐਨਕਲੇਵ, ਨਰੂਲਾ ਕਾਲੋਨੀ, ਅਜੀਤ ਨਗਰ, ਬਡੁੰਗਰ, ਮਿਲਟਰੀ ਗੇਟ, ਵਿਕਾਸ ਨਗਰ, ਚੀਮਾ ਬਾਗ, ਫੁਲਕੀਆਂ ਐਨਕਲੇਵ, ਅਨੰਦ ਨਗਰ, ਗੁਰੂ ਨਾਨਕ ਨਗਰ, ਦਸ਼ਮੇਸ਼ ਕਾਲੋਨੀ, ਪੰਜਾਬੀ ਬਾਗ, ਏਕਤਾ ਕਾਲੋਨੀ, ਮੇਨ ਬਾਜ਼ਾਰ ਤ੍ਰਿਪਡ਼ੀ, ਅਮਨ ਵਿਹਾਰ, ਦਸ਼ਮੇਸ਼ ਨਗਰ, ਅਜੀਤ ਨਗਰ ਆਦਿ ਥਾਵਾਂ ਤੋਂ ਇਲਾਵਾ ਵੱਖ-ਵੱਖ ਗਲੀ-ਮੁਹੱਲਿਆਂ ਅਤੇ ਕਾਲੋਨੀਆਂ ’ਚੋੋਂ ਪਾਏ ਗਏ ਹਨ। ਇਸੇ ਤਰ੍ਹਾਂ ਰਾਜਪੁਰਾ ਦੇ ਗੁਰੂ ਤੇਗ ਬਹਾਦਰ ਕਾਲੋਨੀ, ਰਾਜਪੁਰਾ ਟਾਊਨ, ਨੇਡ਼ੇ ਟੈਲੀਫੋਨ ਐਕਸਚੇਂਜ, ਰਾਜਪੁਰਾ ਟਾਊਨ, ਸਮਾਣਾ ਨੇਡ਼ੇ ਪੋਸਟ ਆਫਿਸ, ਆਫੀਸਰ ਕਾਲੋਨੀ, ਨਾਭਾ ਦੇ ਵੀਰ ਸਿੰਘ ਕਾਲੋਨੀ, ਭਾਗ ਕਾਲੋਨੀ, ਹਰੀਦਾਸ ਕਾਲੋਨੀ, ਨਾਭਾ ਸ਼ਹਿਰ ਆਦਿ ਥਾਵਾਂ ਤੋਂ ਇਲਾਵਾ ਵੱਖ-ਵੱਖ ਗਲੀ-ਮੁਹੱਲਿਆਂ ਅਤੇ ਕਾਲੋਨੀਆਂ ਅਤੇ ਪਿੰਡਾਂ ’ਚੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ’ਚ ਸ਼ਿਫਟ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਦੀ ਕੰਟੇਕਟ ਟਰੇਸਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ।

ਤਿੰਨ ਬਜ਼ੁਰਗਾਂ ਦੀ ਗਈ ਜਾਨ

– ਪਟਿਆਲਾ ਦੇ ਅਨੰਦ ਨਗਰ ਦੀ ਰਹਿਣ ਵਾਲੀ 50 ਸਾਲਾ ਅੌਰਤ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ’ਚ ਦਾਖਲ ਹੋਈ ਸੀ।

– ਗੁਰਬਖਸ਼ ਕਾਲੋਨੀ ਦਾ ਰਹਿਣ ਵਾਲਾ 59 ਸਾਲਾ ਪੁਰਸ਼ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ਼ ਸੀ ਅਤੇ ਐੱਸ. ਏ. ਐੱਸ. ਨਗਰ ਦੇ ਨਿੱਜੀ ਹਸਪਤਾਲ ’ਚ ਦਾਖਲ ਸੀ।

– ਪਿੰਡ ਕੰਗਥਲਾ ਤਹਿਸੀਲ ਪਾਤਡ਼ਾਂ ਦਾ ਰਹਿਣ ਵਾਲਾ 75 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਹਸਪਤਾਲ ’ਚ ਦਾਖਲ ਹੋਇਆ ਸੀ।

ਕੋਰੋਨਾ ਦੀ ਜਾਂਚ ਲਈ ਲਏ 1150 ਸੈਂਪਲ

ਅੱਜ ਵੀ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1150 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲੇ ’ਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੋਵਿਡ ਜਾਂਚ ਸਬੰਧੀ 1,58,933 ਸੈਂਪਲ ਲਏ ਜਾ ਚੁੱਕੇ ਹਨ। ਇਨ੍ਹਾਂ ’ਚੋਂ ਜ਼ਿਲਾ ਪਟਿਆਲਾ ਦੇ 11,727 ਕੋਵਿਡ ਪਾਜ਼ੇਟਿਵ, 1,45,856 ਨੈਗੇਟਿਵ ਅਤੇ ਲਗਭਗ 1,000 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।


Bharat Thapa

Content Editor

Related News